Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

June 10, 2026 09:03 PM
Rozana Sehaj times

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ। 8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ ਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ , ਡਿਸਟ੍ਰਿਕਟ ਮਾਸਟਰ ਲੈਵਲ ਟ੍ਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਮਸੀਨੀਰੀ ਪੂਰੀ ਤਰ੍ਹਾਂ ਹੈ।  ਉਨ੍ਹਾਂ ਕਿਹਾ ਕਿ ਐੱਸ ਆਈ ਆਰ  (ਵਿਸ਼ੇਸ਼ ਸੁਧਾਈ)2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਬੋਲਦਿਆਂ  ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐੱਲ.ਓ. ਅਤੇ ਬੀ.ਐੱਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ.ਈ.ਓ. ਅਨਿੰਦਿਤਾ ਮਿਤਰਾ ਵਲੋਂ ਟ੍ਰੇਨਿੰਗ ਵਿਚ ਸ਼ਾਮਿਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ 'ਤੇ ਆਈ.ਟੀ ਮਾਹਿਰਾਂ ਵੱਲੋਂ ਆਈ.ਟੀ. ਮੋਡੀਊਲਜ਼ (IT Modules) ਸਬੰਧੀ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।ਇਸ ਮੌਕੇ ਆਈ.ਟੀ ਮਾਹਿਰ ਵਲੋਂ ਵੱਖ ਵੱਖ ਆਈ.ਟੀ. ਮਡਿਊਲ ਸਬੰਧੀ ਪ੍ਰਤੀਭਾਗੀਆਂ ਨੂੰ ਸਿਖਲਾਈ ਦਿੱਤੀ ਗਈ ਤਾਂ ਜ਼ੋ ਇਨ੍ਹਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

Have something to say? Post your comment

More in Chandigarh

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼