Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਮਾਨ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

June 10, 2026 09:09 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।” ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।” ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, "ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।" ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, "ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ 'ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।" ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।" ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ