Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਗੁਰਬਿੰਦਰ ਕੌਰ ਪੂਰਾ ਪੰਜਾਬ ਲਹਿਰ ਦੇ ਜ਼ਿਲ੍ਹਾ ਅਮ੍ਰਿਤਸਰ ਦੇ ਕਨਵੀਨਰ ਨਿਯੁਕਤ: ਅਜੇਪਾਲ ਸਿੰਘ ਬਰਾੜ

June 10, 2026 09:18 PM
Rozana Sehaj times
ਅੰਮ੍ਰਿਤਸਰ : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਹੱਕਾਂ, ਸਮਾਜਿਕ ਨਿਆਂ ਅਤੇ ਲੋਕ ਮੁੱਦਿਆਂ ਪ੍ਰਤੀ ਜਥੇਬੰਦੀ ਦੀ ਵਚਨਬੱਧਤਾ ਕਾਰਨ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਨਾਲ ਜੁੜ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੰਮ੍ਰਿਤਸਰ ਦੀ ਵਸਨੀਕ ਸ਼੍ਰੀਮਤੀ ਗੁਰਬਿੰਦਰ ਕੌਰ ਨੂੰ ‘ਪੂਰਾ ਪੰਜਾਬ ਲਹਿਰ’ ਲਈ ਜ਼ਿਲ੍ਹਾ ਅੰਮ੍ਰਿਤਸਰ ਦੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਮਿਸਲ ਸਤਲੁਜ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਕੀਤੀ ਗਈ ਹੈ।
ਇਸ ਮੌਕੇ ‘ਪੂਰਾ ਪੰਜਾਬ ਲਹਿਰ’ ਦੇ ਕਨਵੀਨਰ ਸ੍ਰੀ ਅਮਰਿੰਦਰ ਸਿੰਘ ਤੁੜ ਨੇ ਗੁਰਬਿੰਦਰ ਕੌਰ ਦਾ ਮਿਸਲ ਸਤਲੁਜ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਮਹਿਲਾ ਵਿੰਗ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰਬਿੰਦਰ ਕੌਰ ਪੰਜਾਬ ਦੀ ਚੜ੍ਹਦੀ ਕਲਾ, ਲੋਕ ਹਿੱਤਾਂ ਅਤੇ ਜਥੇਬੰਦੀ ਦੇ ਮਕਸਦਾਂ ਨੂੰ ਅੱਗੇ ਵਧਾਉਣ ਲਈ ਵਡਮੁੱਲਾ ਯੋਗਦਾਨ ਪਾਉਣਗੇ।
ਗੁਰਬਿੰਦਰ ਕੌਰ ਨੇ ਜਥੇਬੰਦੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ  ਨਾਲ ਨਿਭਾਉਣਗੇ।
 
 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼