ਸਮਾਣਾ : ਬੀਤੇ ਦਿਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਦੀ ਇੱਕ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਪੰਜਾਬ ਦੇ ਮੁਦਿਆਂ ਤੇ ਵਿਸਥਾਰ ਪੂਰਵਕ ਗੱਲਬਾਤ ਹੋਈ ਇਸ ਮੌਕੇ ਵਿਕਸਤ ਭਾਰਤ ਜੀ ਰਾਮ ਜੀ ਸੈਲ ਪੰਜਾਬ ਦੇ ਪ੍ਰਧਾਨ ਚਮਕੀਲਾ ਸਿੰਘ ਅਤੇ ਮੁੱਖ ਮੰਤਰੀ ਨਾਇਬ ਸਿੰਘ ਦੇ ਮੁੱਖ ਸਲਾਹਕਾਰ ਵੀ ਹਾਜ਼ਰ ਸਨ ਇਸ ਮੁਲਾਕਾਤ ਦੌਰਾਨ ਦੋਵਾਂ ਰਾਜਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਹੋਇਆ ਜਿਵੇਂ ਸਮਾਣਾ ਦੇ ਨਾਲ ਲਗਦੇ ਹਰਿਆਣਾ ਦੇ ਸਰਹੱਦੀ ਇਲਾਕਿਆਂ ਵਿੱਚ ਸਾਂਝੇ ਵਿਕਾਸ ਕਾਰਜਾਂ, ਸੜਕੀ ਸੰਪਰਕ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਚਰਚਾ ਹੋਈ ਅਤੇ ਪਾਣੀ ਦੀ ਵੰਡ, ਪਰਾਲੀ ਪ੍ਰਬੰਧਨ ਤੇ ਫਸਲਾਂ ਦੇ ਭਾਅ ਸਬੰਧੀ ਦੋਵਾਂ ਰਾਜਾਂ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ 'ਤੇ ਸੋਚ ਵਿਚਾਰ ਕੀਤੀ ਗਈ ਮੀਤ ਪ੍ਰਧਾਨ ਚਮਕੀਲਾ ਸਿੰਘ ਨੇ ਦੱਸਿਆ ਕਿ ਇਹ ਮੀਟਿੰਗ ਦੋਵਾਂ ਰਾਜਾਂ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।ਮੀਟਿੰਗ ਨੂੰ ਸਦਭਾਵਨਾ ਤੇ ਖੇਤਰੀ ਸਮੱਸਿਆਵਾਂ ਦੇ ਹੱਲ ਵੱਲ ਇੱਕ ਉਸਾਰੂ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।