Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਾਜਪਾਈਆਂ ਨੇ ਬਿਜਲਈ ਸਕੂਟਰੀਆਂ ਤੇ ਕੱਢੀ ਵਿਲੱਖਣ ਰੈਲੀ ਲੋਕਾਂ ਨੂੰ ਤੇਲ ਬਚਾਉਣ ਦਾ ਦਿੱਤਾ ਸੱਦਾ

June 10, 2026 09:45 PM
Rozana Sehaj times
ਸੁਨਾਮ :  ਕੇਂਦਰ ਵਿਚਲੀ ਨਰਿੰਦਰ ਮੋਦੀ ਹਕੂਮਤ ਦੇ 12 ਸਾਲ ਪੂਰੇ ਹੋਣ ਦੇ ਜਸ਼ਨ ਵਿੱਚ ਭਾਜਪਾ ਜ਼ਿਲ੍ਹਾ ਸੰਗਰੂਰ -2 ਵੱਲੋਂ ਆਪਣੀ ਕਿਸਮ ਦੀ ਪਹਿਲੀ ਵਿਲੱਖਣ ਇਲੈਕਟ੍ਰਿਕ ਦੋਪਹੀਆ ਰੈਲੀ ਦਾ ਆਯੋਜਨ ਕੀਤਾ ਗਿਆ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ ਦੀ ਸਰਗਰਮ ਭਾਗੀਦਾਰੀ ਨਾਲ ਬਾਜਵਾ ਫ਼ਾਰਮ ਤੋਂ ਸ਼ੁਰੂ ਹੋਈ ਇਲੈਕਟ੍ਰਿਕ ਦੋ ਪਹੀਆ ਰੈਲੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਮਾਤਾ ਮੋਦੀ ਚੌਕ ਵਿਖੇ ਸੰਪੰਨ ਹੋਈ। ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਮੋਦੀ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਲੱਖਾਂ ਇਤਿਹਾਸਕ ਪ੍ਰੋਜੈਕਟ ਪੂਰੇ ਕੀਤੇ ਹਨ। ਸੁਨਾਮ-ਉਧਮ ਸਿੰਘ ਵਾਲਾ ਵਿਖੇ 8 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਨਵਾਂ ਅੰਡਰਬ੍ਰਿਜ ਇਸ ਵਿਕਾਸ ਦੀ ਇੱਕ ਪ੍ਰਮੁੱਖ ਮਿਸਾਲ ਹੈ। ਇਸੇ ਤਰ੍ਹਾਂ ਵਾਰਡ ਨੰਬਰ 20 (ਪੁਰਾਣਾ ਵਾਰਡ ਨੰਬਰ 13) ਵਿੱਚ ਬਣ ਰਿਹਾ ਵਾਟਰ ਰੀਜੂਵੇਨੇਸ਼ਨ ਪਾਰਕ, ਜਿਸ ਦੀ ਲਾਗਤ ਦਾ ਲਗਭਗ ਅੱਧਾ ਹਿੱਸਾ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਤਾ ਗਿਆ ਹੈ, ਸ਼ਹਿਰ ਦੇ ਵਿਕਾਸ ਅਤੇ ਵਾਤਾਵਰਣ ਸੰਭਾਲ ਪ੍ਰਤੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਜੀ ਹਮੇਸ਼ਾ ਵਾਤਾਵਰਣ ਸੁਰੱਖਿਆ ਅਤੇ ਈਂਧਨ ਦੀ ਘੱਟ ਤੋਂ ਘੱਟ ਖਪਤ ਦਾ ਸੰਦੇਸ਼ ਦਿੰਦੇ ਆਏ ਹਨ। ਇਸੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਭਾਜਪਾ ਸੰਗਰੂਰ-2 ਨੇ ਲਗਭਗ 100 ਇਲੈਕਟ੍ਰਿਕ ਸਕੂਟਰਾਂ ਅਤੇ ਬਾਈਕਾਂ ਦੀ ਰੈਲੀ ਕੱਢ ਕੇ ਨਾ ਸਿਰਫ਼ ਮੋਦੀ ਸਰਕਾਰ ਦੇ 12 ਸਾਲਾਂ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਇਆ, ਸਗੋਂ ਸਾਫ਼ ਅਤੇ ਹਰਿਤ ਊਰਜਾ ਪ੍ਰਤੀ ਆਪਣੀ ਵਚਨਬੱਧਤਾ ਵੀ ਦਰਸਾਈ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ