Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਜ਼ਿਲ੍ਹਾ ਡਰੱਗ ਇੰਸਪੈਕਟਰ ਨਾਲ ਬਲਾਚੌਰ ਕੈਮਿਸਟ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ

June 10, 2026 10:01 PM
Rozana Sehaj times
ਬਲਾਚੌਰ : ਤਹਿਸੀਲ ਕੈਮਿਸਟ ਐਸੋਸੀਏਸ਼ਨ ਬਲਾਚੌਰ ਵਲੋਂ ਪ੍ਰਧਾਨ ਸਤਨਾਮ ਪਨੇਸਰ ਦੀ ਯੋਗ ਅਗਵਾਈ ਹੇਠ ਬੀਤੇ ਦਿਨੀਂ ਸਾਈਂ ਮਨੀ ਰੈਸਟੋਰੈਂਟ ਚੰਡੀਗੜ੍ਹ ਰੋਡ ਬਾਈਪਾਸ ਚੌਂਕ ਬਲਾਚੌਰ ਵਿਖੇ ਇੱਕ ਬਹੁਤ ਹੀ ਜਰੂਰੀ ਅਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਡਰੱਗ ਇੰਸਪੈਕਟਰ (ਡੀ.ਆਈ.) ਮੈਡਮ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਸਤਿਨਾਮ ਪਨੇਸਰ ਅਤੇ ਐਸੋਸੀਏਸ਼ਨ ਦੇ ਹੋਰ ਕੈਮਿਸਟ ਮੈਂਬਰਾਂ ਵੱਲੋਂ ਮੈਡਮ ਹਰਪ੍ਰੀਤ ਕੌਰ ਨੂੰ ਖ਼ੂਬਸੂਰਤ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੈਮਿਸਟ ਭਾਈਚਾਰੇ ਵੱਲੋਂ ਪ੍ਰਸ਼ਾਸਨ ਨੂੰ ਹਰ ਪੱਖੋਂ ਪੂਰਨ ਸਹਿਯੋਗ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ। ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਬਲਾਚੌਰ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਇਸ ਨੂੰ ਨਿਭਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਜਗਦੀਸ਼ ਛਾਬੜਾ , ਡਾਕਟਰ ਬਲਦੇਵ ਸਿੰਘ ਪਨੇਸਰ ਅਤੇ ਹੋਰਨਾਂ ਸੀਨੀਅਰ ਕੈਮਿਸਟਾਂ ਨੇ ਵੀ ਦਵਾਈਆਂ ਦੇ ਕਾਰੋਬਾਰ ਨੂੰ ਪਾਰਦਰਸ਼ੀ ਬਣਾਉਣ ਲਈ ਆਪਣੇ ਬਹੁਮੁੱਲੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤਹਿਸੀਲ ਬਲਾਚੌਰ ਦੇ ਵੱਖ-ਵੱਖ ਹਿੱਸਿਆਂ ਤੋਂ ਕੈਮਿਸਟ ਸਾਥੀ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਸਮਾਗਮ ਦੇ ਬਿਲਕੁਲ ਅੰਤ ਵਿੱਚ ਡਾਕਟਰ ਐੱਸ.ਕੇ. ਪਨੇਸਰ ਪ੍ਰਧਾਨ ਨੇ ਡੀ.ਆਈ. ਸਾਹਿਬ ਅਤੇ ਮੀਟਿੰਗ ਵਿੱਚ ਪਹੁੰਚੇ ਸਮੂਹ ਕੈਮਿਸਟ ਭਰਾਵਾਂ ਦਾ ਕੀਮਤੀ ਸਮਾਂ ਕੱਢ ਕੇ ਸਮੇਂ ਸਿਰ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ