Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ : ਡਾ ਇੰਦਰਪ੍ਰੀਤ ਰੰਧਾਵਾ

June 10, 2026 10:17 PM
Rozana Sehaj times
ਪਟਿਆਲਾ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਪਰਮਜੀਤ ਅਤੇ ਖੁਸ਼ਵੀਰ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਭਾਦਸੋਂ ਰੋਡ, ਨਾਭਾ ਰੋਡ ਅਤੇ ਫੈਕਟਰੀ ਏਰੀਆ, ਪਟਿਆਲਾ 'ਚ ਵਿਸ਼ੇਸ਼ ਜਾਂਚ ਕੀਤੀ ਗਈ। ਜਾਂਚ ਦੌਰਾਨ ਤੰਬਾਕੂ ਨਿਯੰਤਰਣ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਕੁੱਲ 8 ਚਲਾਨ ਜਾਰੀ ਕੀਤੇ ਗਏ। ਇਸ ਕਾਰਵਾਈ ਰਾਹੀਂ ਕੁੱਲ 1100 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।  ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਅਤੇ ਕੈਂਪਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਅਤੇ ਅੱਖਾਂ ਦੀ ਬਿਮਾਰੀਆਂ ਤੋਂ ਬਚਾਅ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ