Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

June 10, 2026 10:22 PM
Rozana Sehaj times
ਦਿੜ੍ਹਬਾ : ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ ਵਿਖੇ ਕਰਵਾਏ ਸਮਾਗਮ ਦੌਰਾਨ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। 
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲ ਸਕੇਗਾ। ਉਹਨਾਂ ਕਿਹਾ ਕਿ ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ। ਸਮਾਗਮ ਦੌਰਾਨ ਰਸਮੀ ਤੌਰ ਉੱਤੇ ਕੁਝ ਰਾਸ਼ਨ ਕਾਰਡ ਕੈਬਨਿਟ ਮੰਤਰੀ ਵੱਲੋਂ ਕੁਝ ਲਾਭਪਾਤਰੀਆਂ ਨੂੰ ਸੌਂਪੇ ਗਏ, ਜਦਕਿ ਬਾਕੀ ਰਾਸ਼ਨ ਕਾਰਡ ਪੰਚਾਂ ਸਰਪੰਚਾਂ ਨੂੰ ਸੌਂਪ ਕੇ ਸਾਰੇ ਯੋਗ ਲਾਭਪਾਤਰੀਆਂ ਤਕ ਪੁੱਜਦੇ ਕਰਨ ਦੀ ਜ਼ਿੰਮੇਵਾਰੀ ਲਾਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। 'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਵੇਂ ਡਿਜੀਟਲ ਕਾਰਡ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਵੇਗੀ। 
 
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ