Thursday, May 02, 2024

Chandigarh

ਚੰਡੀਗੜ੍ਹ 'ਚ ਮਿਲਿਆ ਕੋਰੋਨਾ ਦਾ ਡੈਲਟਾ ਵੇਰੀਐਂਟ

June 28, 2021 07:44 AM
SehajTimes

ਚੰਡੀਗੜ੍ਹ: ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਵਰਤ ਚੁੱਕਾ ਹੈ ਅਤੇ ਹੁਣ ਇਸ ਦਾ ਹੀ ਇਕ ਹੋਰ ਨਵਾਂ ਰੂਪ ਜਿਸ ਨੂੰ ਡੈਲਟਾ ਪਲੱਸ ਨਾਮ ਦਿਤਾ ਗਿਆ ਹੈ ਹੌਲੀ ਹੌਲੀ ਫ਼ੈਲ ਰਿਹਾ ਹੈ। ਬੀਤੇ ਦਿਨੀ ਪੰਜਾਬ ਦੇ ਲੁਧਿਆਣਾ ਵਿਚ ਇਸ ਦਾ ਇਕ ਕੇਸ ਮਿਲਿਆ ਸੀ ਅਤੇ ਹੁਣ ਇਸ ਦਾ ਇਕ ਕੇਸ ਚੰਡੀਗੜ੍ਹ ਵਿਚ ਵੀ ਮਿਲ ਗਿਆ ਹੈ। ਇਹ ਡੈਲਟਾ ਦਾ ਪਹਿਲਾ ਕੇਸ ਮਿਲਣ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੀ ਸਤਰਕ ਹੋ ਗਿਆ ਹੈ। ਦਰਅਸਲ ਡੈਲਟਾ ਪਲੱਸ ਕੋਰੋਨਾ ਵੇਰੀਐਂਟ ਦਾ ਪਹਿਲਾ ਮਾਮਲਾ ਚੰਡੀਗੜ੍ਹ ਪੁੱਜ ਚੁੱਕਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਇਕ ਬਿਆਨ ਅਨੁਸਾਰ ਮਈ ਅਤੇ ਜੂਨ ਮਹੀਨੇ ਦੌਰਾਨ ਚੰਡੀਗੜ੍ਹ ਦੇ 50 ਰੈਨਡਮ ਸੈਂਪਲ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਲੈਬ ਵਿੱਚ ਭੇਜੇ ਗਏ ਸਨ। ਇਨ੍ਹਾਂ ਨਮੂਨਿਆਂ ਦੇ ਨਤੀਜਿਆਂ ਵਿਚੋਂ, ਵੇਰੀਐਂਟ ਆਫ਼ ਕੰਨਸਰਨ ਨੂੰ 35 ਨਮੂਨਿਆਂ ਵਿਚ ਪਾਇਆ ਗਿਆ। ਇਥੇ ਦਸਣਯੋਗ ਹੈ ਕਿ ਡੈਲਟਾ ਪਲੱਸ ਵੇਰੀਐਂਟ ਇੱਕ ਕੇਸ 35 ਸਾਲਾ ਵਿਅਕਤੀ ਜੋ ਕਿ ਵਿਕਾਸ ਨਗਰ ਮੌਲੀ-ਜਾਗਰਨ ਵਾ ਵਾਸੀ ਹੈ ’ਚ ਮਿਲਿਆ, ਜਿਸ ਦਾ 22 ਮਈ ਕੋਰੋਨਾ ਟੈਸਟ ਕੀਤਾ ਗਿਆ ਸੀ ਅਤੇ ਉਹ ਪਾਜ਼ੇਟਿਵ ਆਇਆ ਸੀ। ਇਥੇ ਦਸ ਦਈਏ ਕਿ ਭਾਰਤ ਵਿੱਚ ਹੁਣ ਤੱਕ ਡੈਲਟਾ ਵਾਇਰਸ ਦੇ 52 ਕੇਸ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਤਿੰਨਾਂ ਦੀ ਮੌਤ ਹੋ ਚੁੱਕੀ ਹੈ। ਇਹ ਡੈਲਟਾ ਵਾਇਰਸ ਦੇ ਮਾਮਲੇ ਮਹਾਰਾਸ਼ਟਰ, ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ ਵਿੱਚ ਸਾਹਮਣੇ ਆਏ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ