Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਵਾਰਾ ਕੁੱਤਿਆਂ ਵਲੋਂ ਅੱਠ ਸਾਲਾ ਮਾਸੂਮ ਬੱਚੀ ਨੂੰ ਨੋਚ-ਨੋਚ ਖਾਧਾ, ਬੱਚੀ ਦੀ ਹੋਈ ਮੌਤ

June 10, 2026 10:29 PM
Rozana Sehaj times


ਮੋਰਿੰਡਾ :
ਮੋਰਿੰਡਾ ਵਾਰਡ ਦੇ ਵਾਰਡ ਨੰਬਰ 1 ਵਿੱਚ ਇੱਕ ਅੱਠ ਸਾਲਾ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ। ਜਿਸਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੀ ਦੀ ਮਾਤਾ ਪੂਨਮ ਦੇਵੀ ਨੇ ਦੱਸਿਆ ਕਿ ਮੇਰੀ ਬੇਟੀ ਕੀਰਤੀ ਘਰ ਦੇ ਬਾਹਰ ਲਗਭਗ ਚਾਰ ਵਜੇ ਖੇਡ ਰਹੀ ਸੀ। ਤਾਂ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਨੋਚ ਨੋਚ ਕੇ ਖਾ ਲਿਆ। ਬੱਚੀ ਦੀਆਂ ਚੀਕਾਂ ਸੁਣ ਕੇ ਆਂਢੀ ਗੁਆਂਢੀ ਇਕੱਠੇ ਹੋ ਗਏ ਅਤੇ ਬੱਚੀ ਨੂੰ ਗੰਭੀਰ ਜਖਮੀ ਹਾਲਤ ਵਿੱਚ ਕੁੱਤਿਆਂ ਦੇ ਝੁੰਡ ਚੋਂ ਕੱਢ ਕੇ ਕੱਕੜ ਹਸਪਤਾਲ ਲੈ ਗਏ। ਜਿੱਥੇ ਉਸਨੂੰ ਪੀ.ਜੀ.ਆਈ. ਚੰਡੀਗੜ ਲਈ ਰੈਫਰ ਕਰ ਦਿੱਤਾ ਤੇ ਰਾਸਤੇ ਵਿੱਚ ਹੀ ਬੱਚੀ ਦੀ ਮੌਤ ਹੋ ਗਈ। ਵਰਨਣਯੋਗ ਹੈ ਕਿ ਅਵਾਰਾ ਕੁੱਤੇ ਅਤੇ ਪਸ਼ੂ ਮੋਰਿੰਡਾ ਅਤੇ ਪੰਜਾਬ ਦੇ ਬਾਕੀ ਸ਼ਹਿਰਾਂ ਵਿੱਚ ਵੀ ਬੇਖੌਫ ਘੁੰਮਦੇ ਹਨ ਤੇ ਰੋਜਾਨਾ ਅਜਿਹੇ ਦੁਖਦਾਈ ਹਾਦਸੇ ਵਾਪਰ ਰਹੇ ਹਨ। ਪਿਛਲੇ ਦਿਨੀਂ ਮਾਣਯੋਗ ਉੱਚ ਅਦਾਲਤ ਵਲੋਂ ਅਵਾਰਾ ਕੁੱਤਿਆਂ ਸਬੰਧੀ ਕੁੱਝ ਨਿਰਦੇਸ਼ ਜਾਰੀ ਕੀਤੇ ਸਨ। ਪ੍ਰੰਤੂ ਅਜੇ ਤੱਕ ਸਰਕਾਰਾਂ ਵਲੋਂ ਉਨਾਂ ਨਿਰਦੇਸ਼ਾਂ ਦੀ ਜਮੀਨੀ ਪੱਧਰ ਤੇ ਕੋਈ ਪਾਲਣਾ ਹੁੰਦੀ ਨਹੀਂ ਦਿਖ ਰਹੀ। ਜਿਸ ਕਾਰਨ ਰੋਜਾਨਾ ਹੀ ਅਜਿਹੀਆਂ ਮਾੜੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਛੋਟੀ ਬੱਚੀ ਦੀ ਇਹ ਦਰਦਨਾਕ ਖਬਰ ਸੁਣ ਕੇ ਸ਼ਹਿਰ ਵਾਸੀਆਂ ਨੇ ਦੁੱਖ ਪ੍ਰਗਟ ਕੀਤਾ ਤੇ ਸਰਕਾਰਾਂ ਦੇ ਵਤੀਰੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ