Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਗੁਰਜੀਤ ਸਿੰਘ ਔਜਲਾ ਨੇ ਮੱਲਿਕਾਰਜੁਨ ਖੜਗੇ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

June 10, 2026 10:36 PM
Rozana Sehaj times
ਅੰਮ੍ਰਿਤਸਰ : ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਇੰਦਿਰਾ ਭਵਨ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਸਮੇਤ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ, ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਕੌਮੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਔਜਲਾ ਨੇ ਕਿਹਾ ਕਿ ਦੇਸ਼ ਇਸ ਵੇਲੇ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਕਰਨਾ ਅਤੇ ਦੇਸ਼ ਨੂੰ ਤਰੱਕੀ, ਏਕਤਾ ਅਤੇ ਭਾਈਚਾਰੇ ਦੇ ਰਾਹ 'ਤੇ ਅੱਗੇ ਲੈ ਕੇ ਜਾਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇਸ਼ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਨਿਰੰਤਰ ਸੰਘਰਸ਼ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼