Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਲੂ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾ ਸੰਗੀਤਾ ਜੈਨ ਸਿਵਲ ਸਰਜਨ

June 10, 2026 10:42 PM
Rozana Sehaj times
ਐੱਸ ਏ ਐਸ ਨਗਰ :  ਸਿਵਲ ਸਰਜਨ ਐੱਸ ਏ ਐਸ ਨਗਰ ਡਾ. ਸੰਗੀਤਾ ਜੈਨ ਨੇ ਜਿਲ੍ਹਾ ਨਿਵਾਸੀਆਂ ਨੂੰ ਲੂ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜੈਨ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬਿਮਾਰੀ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।  

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ