Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਾਣੀ ਨਿਕਾਸੀ ਦੀਆਂ ਗੈਰ ਮਿਆਰੀ ਪਾਈਪਾਂ ਤੇ ਲੋਕਾਂ ਨੇ ਚੁੱਕੇ ਸਵਾਲ 

June 11, 2026 04:03 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਨਗਰ ਕੌਂਸਲ ਦੀ ਹਦੂਦ ਵਿੱਚ ਪੈਂਦੀ ਬਿਗੜਵਾਲ ਰੋਡ ਤੇ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਪਾਈਆਂ ਜਾ ਰਹੀਆਂ ਗੈਰ ਮਿਆਰੀ ਪਾਈਪਾਂ ਤੇ ਇਲਾਕੇ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮਾੜੀ ਕੁਆਲਿਟੀ ਦੀਆਂ ਪਾਈਪਾਂ ਵਿੱਚੋਂ ਪਾਣੀ ਰਿਸਣ ਕਾਰਨ ਭਵਿੱਖ ਵਿੱਚ ਘਰਾਂ ਦਾ ਨੁਕਸਾਨ ਹੋ ਸਕਦਾ ਹੈ। ਸ਼ਹਿਰ ਦੀ ਬਿਗੜਵਾਲ ਰੋਡ ਤੇ ਪੈਂਦੇ ਇਲਾਕੇ ਵਿੱਚ ਪਾਣੀ  ਨਿਕਾਸੀ ਲਈ ਗਲੀਆਂ ਵਿੱਚ ਪਾਈਪਾਂ ਪਾਈਆਂ ਜਾ ਰਹੀਆਂ ਹਨ , ਇਸ ਏਰੀਆ ਦੇ ਬਾਸ਼ਿੰਦੇ ਸੁਖਵਿੰਦਰ ਸਿੰਘ ਹਾਂਡਾ ਸਮੇਤ ਹੋਰਨਾਂ ਨੇ ਮੀਡੀਆ ਨੂੰ ਦੱਸਿਆ ਕਿ ਠੇਕੇਦਾਰ ਵੱਲੋਂ ਕਥਿਤ ਤੌਰ ਤੇ ਘਟੀਆ ਕੁਆਲਿਟੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ , ਨਾ ਹੀ ਪਾਈਪਾਂ ਦੇ ਨੀਚੇ ਕੋਈ ਗਟਕਾ ਜਾਂ ਹੋਰ ਮਸਾਲਾ ਢੰਗ ਨਾਲ ਪਾਇਆ ਜਾ ਰਿਹਾ ਹੈ। ਅਜਿਹੇ ਵਰਤਾਰੇ ਕਾਰਨ ਪਾਣੀ ਰਿਸਣ ਕਰਕੇ ਘਰਾਂ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਸਬੰਧਿਤ ਕਿ ਠੇਕੇਦਾਰ ਵੱਲੋਂ ਹੁਣ ਕੰਮ ਰੋਕ ਦਿੱਤਾ ਗਿਆ ਹੈ , ਮੀਂਹ ਦਾ ਮੌਸਮ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਪੈਦਾ ਹੋ ਸਕਦੀ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਾਣੀ ਨਿਕਾਸੀ ਲਈ ਗਲੀਆਂ ਵਿੱਚ ਉੱਚ ਕੁਆਲਿਟੀ ਦੀਆਂ ਪਾਈਪਾਂ ਪਾਈਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਬਾਲ ਕ੍ਰਿਸ਼ਨ ਗੋਗੀਆ ਨੇ ਆਖਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਉਕਤ ਮਾਮਲੇ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ