Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਤ

June 11, 2026 06:02 PM
Rozana Sehaj times

ਅੰਮ੍ਰਿਤਸਰ : ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਗਮ Constitution Club of India, ਨਵੀਂ ਦਿੱਲੀ ਵਿਖੇ ਲੋਕ ਸਭਾ ਮੈਂਬਰ ਸ਼੍ਰੀ ਪ੍ਰਵੀਣ ਖੰਡੇਲਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਲੋਪੋਕੇ, ਰਮਦਾਸ ਅਤੇ ਬਾਬਾ ਬਕਾਲਾ ਸਾਹਿਬ ਖੇਤਰਾਂ ਵਿੱਚ ਆਏ ਹੜ੍ਹਾਂ ਦੌਰਾਨ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਵਿੱਚ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਤੇ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਸਾਂਝੇ ਤੌਰ 'ਤੇ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪ੍ਰਭਾਵਿਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਮੁੜ ਵਸੇਬੇ ਦੇ ਕਾਰਜਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਦੋਵਾਂ ਸੰਸਥਾਵਾਂ ਨੇ ਅਹਿਮ ਯੋਗਦਾਨ ਪਾਇਆ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ, ਸ੍ਰੀ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਵਸੇਬੇ ਦੇ ਕੰਮ ਸਫਲਤਾਪੂਰਵਕ ਮੁਕੰਮਲ ਕੀਤੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਅੱਜ ਵੀ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨਾਲ ਮਿਲ ਕੇ ਮਾਨਵਤਾ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਸਮਾਗਮ ਦੇ ਸਫਲ ਆਯੋਜਨ ਵਿੱਚ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਦੇ ਪ੍ਰਧਾਨ ਐਡਵੋਕੇਟ ਸੁਸ਼ੀਲ ਵਰਮਾ, ਐਡਵੋਕੇਟ ਨਰਿੰਦਰ ਅਹੁਜਾ, ਸ੍ਰੀਮਤੀ ਰਸ਼ਮੀ ਜੈਨ, ਸ੍ਰੀਮਤੀ ਰਾਜਮਾਨੀ ਜਿੰਦਲ, ਐਡਵੋਕੇਟ ਵਰਸ਼ਾ ਜੈਨ ਅਤੇ ਐਡਵੋਕੇਟ ਹਰੀਸ਼ ਚੰਦਰ ਭਾਟੀਆ ਦੀ ਭੂਮਿਕਾ ਨੂੰ ਵਿਸ਼ੇਸ਼ ਤੌਰ 'ਤੇ ਸਰਾਹਿਆ ਗਿਆ। ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲਗਭਗ 265 ਵਕੀਲ ਅਤੇ ਕਾਨੂੰਨੀ ਮਾਹਿਰ ਵੀ ਹਾਜ਼ਰ ਸਨ।ਆਪਣੇ ਸੰਬੋਧਨ ਦੌਰਾਨ ਲੋਕ ਸਭਾ ਮੈਂਬਰ ਸ਼੍ਰੀ ਪ੍ਰਵੀਣ ਖੰਡੇਲਵਾਲ ਨੇ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਮਾਨਵਤਾ ਭਰਪੂਰ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ, ਐਮਰਜੈਂਸੀ ਹਾਲਾਤਾਂ ਅਤੇ ਸਮਾਜਿਕ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਰੈਡ ਕਰਾਸ ਵਰਗੀਆਂ ਸੰਸਥਾਵਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਨਵਤਾ ਦੀ ਸੇਵਾ ਲਈ ਅੱਗੇ ਆਉਣ ਅਤੇ ਲੋੜਵੰਦਾਂ ਦੀ ਮਦਦ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਐਡਵੋਕੇਟ ਸੁਸ਼ੀਲ ਵਰਮਾ, ਐਡਵੋਕੇਟ ਹਰੀਸ਼ ਚੰਦਰ ਭਾਟੀਆ, ਐਡਵੋਕੇਟ ਨਰਿੰਦਰ ਅਹੁਜਾ ਅਤੇ ਸ੍ਰੀਮਤੀ ਰਸ਼ਮੀ ਜੈਨ ਨੇ ਵੀ ਸਮਾਜ ਸੇਵਾ ਅਤੇ ਮਾਨਵ ਭਲਾਈ ਨਾਲ ਸਬੰਧਤ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਉਪਰਾਲਿਆਂ ਨਾਲ ਜੁੜਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਨੂੰ ਰੈਡ ਕਰਾਸ ਰਾਹੀਂ ਮਾਨਵਤਾ ਦੀ ਸੇਵਾ ਲਈ ਨਿਭਾਈਆਂ ਜਾ ਰਹੀਆਂ ਵਿਲੱਖਣ ਅਤੇ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਸ੍ਰੀ ਸੈਮਸਨ ਮਸੀਹ ਨੇ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਮੂਹ ਰੈਡ ਕਰਾਸ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਭਵਿੱਖ ਵਿੱਚ ਵੀ ਮਾਨਵਤਾ ਦੀ ਸੇਵਾ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣ ਦਾ ਭਰੋਸਾ ਦਿੱਤਾ।

 

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼