Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੀ ਆਰਥਿਕ ਮਜ਼ਬੂਤੀ ਤੋਂ ਬਿਨਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ : ਅਜੇਪਾਲ ਸਿੰਘ ਬਰਾੜ

June 11, 2026 06:16 PM
Rozana Sehaj times
ਮੋਹਾਲੀ :  ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਇੱਕ ਵਿੱਚ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਜੇਕਰ ਸਮੇਂ ਸਿਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮਹਾਨ ਚਿੰਤਕ ਅਤੇ ਪ੍ਰਸਿੱਧ ਸਿੱਖ ਵਿਦਵਾਨ ਸਰਦਾਰ ਕਪੂਰ ਸਿੰਘ ਨੇ ਦਹਾਕਿਆਂ ਪਹਿਲਾਂ ਹੀ ਪੰਜਾਬੀਆਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਪੰਜਾਬ ਆਪਣੇ ਆਰਥਿਕ ਸਰੋਤਾਂ, ਵਪਾਰ, ਉਦਯੋਗ ਅਤੇ ਰੁਜ਼ਗਾਰ ਦੇ ਮੌਕਿਆਂ ਦੀ ਰੱਖਿਆ ਨਹੀਂ ਕਰੇਗਾ ਤਾਂ ਇੱਕ ਸਮਾਂ ਅਜਿਹਾ ਆਵੇਗਾ ਜਦੋਂ ਪੰਜਾਬੀ ਆਪਣੇ ਹੀ ਦੇਸ਼ ਵਿੱਚ ਦੂਜਿਆਂ ਦੇ ਅਧੀਨ ਕੰਮ ਕਰਨ ਲਈ ਮਜਬੂਰ ਹੋ ਜਾਣਗੇ। ਉਨਾਂ ਕਿਹਾ ਕਿ ਅੱਜ ਦੇ ਹਾਲਾਤ ਉਸ ਚੇਤਾਵਨੀ ਨੂੰ ਸੱਚ ਸਾਬਤ ਕਰਦੇ ਨਜ਼ਰ ਆ ਰਹੇ ਹਨ। ਸਰਦਾਰ ਬਰਾੜ ਨੇ ਕਿਹਾ ਕਿ  ਰੋਜ਼ਗਾਰ ਲਈ ਪੰਜਾਬ ਦੀ ਨੌਜਵਾਨ ਪੀੜ੍ਹੀ  ਵੱਡੀ ਗਿਣਤੀ ਵਿੱਚ ਵਿਦੇਸ਼ਾਂ ਨੂੰ ਜਾ ਰਹੀ ਹੈ। ਉਨਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਵਿਦੇਸ਼ਾਂ ਦੇ ਦਰਵਾਜ਼ੇ ਬੰਦ ਹੋ ਜਾਂਦੇ ਹਨ ਤਾਂ ਪੰਜਾਬ ਦੇ ਨੌਜਵਾਨਾਂ ਕੋਲ ਰੁਜ਼ਗਾਰ ਦੇ ਸੀਮਤ ਮੌਕੇ ਹੀ ਬਚਣਗੇ। ਇਸ ਲਈ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਸਥਾਨਕ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਲਈ ਪ੍ਰਭਾਵਸਾਲੀ ਰੁਜ਼ਗਾਰ ਦੇ ਸਰੋਤ ਪੈਦਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਸਮਾਜ ਕਦੇ ਵੀ ਰਾਜਨੀਤਿਕ ਜਾਂ ਸਮਾਜਿਕ ਤੌਰ 'ਤੇ ਮਜ਼ਬੂਤ ਨਹੀਂ ਹੋ ਸਕਦਾ। ਉਨਾਂ ਕਿਹਾ ਕਿ ਪੰਜਾਬ ਨੂੰ ਆਪਣੀ ਖੇਤੀ, ਉਦਯੋਗ ਅਤੇ ਕੁਦਰਤੀ ਸਰੋਤਾਂ 'ਤੇ ਆਧਾਰਿਤ ਨਵੀਂ ਆਰਥਿਕ ਨੀਤੀ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਗੁਲਾਮੀ ਵੱਲ ਵਧਣ ਤੋਂ ਰੋਕਿਆ ਜਾ ਸਕੇ। ਸਰਦਾਰ ਬਰਾੜ ਨੇ ਪੰਜਾਬ ਦੇ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਆਰਥਿਕ ਪੁਨਰ-ਉਸਾਰੀ ਅਤੇ ਸਵੈ-ਨਿਰਭਰਤਾ ਲਈ ਅੱਗੇ ਆਉਣ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਾਂਝੇ ਯਤਨ ਕਰਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ