Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

June 11, 2026 06:41 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ 'ਤੇ ਗੰਭੀਰ ਪ੍ਰਹਾਰ ਹੈ। ਉਨ੍ਹਾਂ ਕਿਹਾ ਕਿ ਰੋਕਿਆ ਗਿਆ ਹਰ ਬਾਲ ਵਿਆਹ ਇੱਕ ਬੱਚੇ ਦੇ ਬਚਪਨ ਦੀ ਰੱਖਿਆ, ਉਸਦੀ ਸਿੱਖਿਆ ਦੀ ਸੁਰੱਖਿਆ ਅਤੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦੇ ਬਰਾਬਰ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪੂਰ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਪ੍ਰੈਲ ਮਹੀਨੇ ਦੌਰਾਨ ਸੂਬੇ ਭਰ ਵਿੱਚ 3000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਮਾਪਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾ, ਚਾਈਲਡ ਵੈਲਫੇਅਰ ਕਮੇਟੀਆਂ, ਸਥਾਨਕ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਸ਼ੋਸ਼ਣ, ਬਾਲ ਮਜ਼ਦੂਰੀ ਜਾਂ ਬੱਚਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਮਾਮਲੇ ਦੀ ਸੂਚਨਾ ਚਾਈਲਡ ਹੈਲਪਲਾਈਨ 1098 'ਤੇ ਦਿੱਤੀ ਜਾ ਸਕਦੀ ਹੈ, ਜਿਸ ਉਪਰੰਤ ਤੁਰੰਤ ਦਖ਼ਲਅੰਦਾਜ਼ੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ। ਸ਼ੱਕੀ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ, ਅਧਿਆਪਕਾਂ, ਧਾਰਮਿਕ ਅਤੇ ਸਮਾਜਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਖ਼ਿਲਾਫ਼ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਮਾਮਲੇ ਦੀ ਤੁਰੰਤ ਸੂਚਨਾ ਦੇਣ, ਤਾਂ ਜੋ ਸਮੇਂ ਸਿਰ ਦਖ਼ਲਅੰਦਾਜ਼ੀ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਲੋਕ ਭਾਗੀਦਾਰੀ ਅਤੇ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਕਰਨ ਦੇ ਸਦਕਾ ਪੰਜਾਬ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਅਤੇ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਭਰੇ ਸਮਾਜ ਦੀ ਸਿਰਜਣਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ