Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

June 11, 2026 06:52 PM
Rozana Sehaj times
ਚੰਡੀਗੜ੍ਹ : ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ