Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਉੱਪਰ ਗੈਸ, ਪੈਟਰੋਲ, ਡੀਜ਼ਲ ਦੀਆ ਕੀਮਤਾਂ ਵਧਾ ਕੇ ਪਾਇਆ ਗਿਆ ਆਰਥਿਕ ਬੋਝ

June 11, 2026 08:42 PM
Rozana Sehaj times

 ਲੁਧਿਆਣਾ : ਮਹਿਲਾ ਕਾਂਗਰਸ ਜਿਲਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਜਨਤਾ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਹੈਂ ਉਤੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਉੱਪਰ ਇੱਕ ਹੋਰ ਆਰਥਿਕ ਬੋਝ ਪਾਇਆ ਗਿਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਤਕਰੀਬਨ ਪਿਛਲੇ ਤਿੰਨ ਚਾਰ ਮਹੀਨਿਆਂ ਦੌਰਾਨ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਤਕਰੀਬਨ 89 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਕੀਤੇ ਗਏ ਵਾਧੇ ਨਾਲ ਘਰੇਲੂ ਗੈਸ ਸਿਲੰਡਰ ਦੀ ਕੀਮਤ 963 ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਇਹ ਕੀਮਤ 1000 ਰੁਪਏ ਤੋਂ ਵੀ ਵੱਧ ਹੋ ਚੁੱਕੀ ਹੈ। ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਗੋਪਾਲਪੁਰ ਨੇ ਕਿਹਾ ਕਿ ਸਾਲ 2014 ਵਿੱਚ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਤੋਂ ਪਹਿਲਾ ਕੇਂਦਰ ਵਿੱਚ ਸਰਦਾਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸਮੇਂ ਇਹੀ ਗੈਸ ਸਿਲੰਡਰ ਕਰੀਬ 410 ਰੁਪਏ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚਦਾ ਸੀ, ਪਰ ਹੁਣ ਇਸ ਦੀ ਕੀਮਤ 1000 ਰੁਪਏ ਦੇ ਨੇੜੇ ਪਹੁੰਚ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਤੇਲ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। 

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ