Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਨੇ ਮੰਗਿਆ ਇਨਸਾਫ਼

June 11, 2026 09:18 PM
Rozana Sehaj times
ਅੰਮ੍ਰਿਤਸਰ : ਇੱਕ ਦਰਦਨਾਕ ਸੜਕ ਹਾਦਸੇ ਵਿੱਚ ਆਪਣਾ ਇਕਲੌਤਾ ਪੁੱਤਰ ਗੁਆ ਬੈਠੇ ਗੁਰਸਿੱਖ ਪਰਿਵਾਰ ਨੂੰ ਇਨਸਾਫ਼ ਲਈ ਦਰ-ਦਰ ਭਟਕਣਾ ਪੈ ਰਿਹਾ ਹੈ। ਪ੍ਰਸ਼ਾਸਨ ਕੋਲੋਂ ਸੁਣਵਾਈ ਨਾ ਹੋਣ ਦੇ ਦੋਸ਼ ਲਗਾਉਂਦਿਆਂ ਪੀੜਤ ਪਰਿਵਾਰ ਨੇ ਭੁੱਖ ਹੜਤਾਲ ਅਤੇ ਧਰਨੇ ਦੀ ਚਿਤਾਵਨੀ ਦਿੱਤੀ ਹੈ।ਅੰਮ੍ਰਿਤਸਰ ਦੇ ਦਿਲਬਾਗ ਨਗਰ ਗਲੀ ਨੰਬਰ-2 ਦੀ ਵਸਨੀਕ ਸਰਬਜੀਤ ਕੌਰ, ਪਤਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 25 ਸਾਲਾ ਇਕਲੌਤਾ ਪੁੱਤਰ ਅੰਤਰਪ੍ਰੀਤ ਸਿੰਘ 2 ਦਸੰਬਰ 2025 ਦੀ ਸਵੇਰ ਘਰ ਤੋਂ ਆਪਣੀ ਨੌਕਰੀ ਲਈ ਜਾ ਰਿਹਾ ਸੀ। ਇਸ ਦੌਰਾਨ ਗੋਲਡਨ ਗੇਟ ਨੇੜੇ ਇੱਕ 18 ਟਾਇਰੀ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਮਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਸੰਬੰਧਿਤ ਪੁਲਿਸ ਥਾਣੇ ਤੋਂ ਲੈ ਕੇ ਏਡੀਸੀ ਅਤੇ ਕਮਿਸ਼ਨਰ ਦਫ਼ਤਰ ਤੱਕ ਇਨਸਾਫ਼ ਲਈ ਕਈ ਵਾਰ ਗੁਹਾਰ ਲਾ ਚੁੱਕੇ ਹਨ। ਪੀੜਤ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਪੁਲਿਸ ਕੋਲ ਇਨਸਾਫ਼ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਜਲਦ ਹੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਭੰਡਾਰੀ ਪੁੱਲ 'ਤੇ ਧਰਨਾ ਲਗਾਉਣਗੇ ਅਤੇ ਭੁੱਖ ਹੜਤਾਲ ਸ਼ੁਰੂ ਕਰਨਗੇ। ਉਧਰ, ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਕਬੂਲਪੁਰਾ ਦੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਹਾਦਸੇ ਸਬੰਧੀ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਵਾਹਨ ਦਾ ਨੰਬਰ ਵੀ ਟਰੇਸ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਿੰਨ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਉਹ ਨਿਰਧਾਰਿਤ ਸਮੇਂ ਵਿੱਚ ਪੇਸ਼ ਨਹੀਂ ਹੁੰਦਾ ਤਾਂ ਉਸ ਦੀ ਗ੍ਰਿਫ਼ਤਾਰੀ ਲਈ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼