Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਡਿਪਟੀ ਕਮਿਸ਼ਨਰ ਨੇ ਸੁਣੀਆਂ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ

June 11, 2026 09:49 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣੇ ਦਫਤਰ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ। ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਰੇਲਵੇ ਵਿੱਚ ਫਰੀ ਸਫਰ ਸਹੂਲਤ, ਪੈਨਸ਼ਨ, ਮੈਡੀਕਲ ਸਹੂਲਤਾਂ, 300 ਯੂਨਿਟ ਬਿਜਲੀ ਫਰੀ ਅਤੇ ਹੋਰ ਭਲਾਈ ਸਕੀਮਾਂ ਨਾਲ ਸਬੰਧਤ ਮੁੱਦਿਆਂ ਤੋਂ ਜਾਣੂ ਕਰਵਾਇਆ। ਸੰਗਰਾਮੀਆਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣੇ ਯੋਗਦਾਨ ਦਾ ਜ਼ਿਕਰ ਕੀਤੀ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਵੱਲੋਂ ਜੋ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਵਿਚੋਂ ਕੁਝ ਮੰਗਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਹਨ ਅਤੇ ਬਹੁਤ ਸਾਰੀਆਂ ਮੰਗਾਂ ਪਹਿਲਾਂ ਤੋਂ ਹੀ ਸਰਕਾਰ ਵੱਲੋ ਸੁਤੰਤਰਤਾ ਸੰਗਰਾਮੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਅਰਜ਼ੀਆਂ ਦੀ ਛੇਤੀ ਪੜਤਾਲ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡਾ ਫ਼ਰਜ਼ ਹੈ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ