Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸੋਮਾਸਰ ਸਾਹਿਬ ਵਿਖੇ ਕਰਵਾਇਆ ਗਿਆ ਸਮਾਗਮ

June 11, 2026 09:59 PM
Rozana Sehaj times
ਲੁਧਿਆਣਾ : ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਟਿੱਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਪਰਦਾ ਕਾਰ ਸੇਵਾ ਸ੍ਰੀ ਹਜੂਰ ਸਾਹਿਬ ਦੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਅਤੇ ਜਥੇਦਾਰ ਬਾਬਾ ਮੇਜਰ ਸਿੰਘ ਅਗਵਾਈ ਹੇਠ ਸਮੂਹ ਨਗਰ ਟਿੱਬਾ ਵੱਲੋਂ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਿਨ੍ਹਾਂ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸੋਮਾਸਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਭਾਈ ਗੁਰਮੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸੋਮਾਸਰ ਸਾਹਿਬ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡ ਮੁੱਲਾ ਸਰਮਾਇਆ ਹਨ। ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ। ਇਸੇ ਲੜੀ ਤਹਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਪਿੰਡ ਦਵਰਜੀ ਵਿਖੇ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ਇਸ ਸਮਾਗਮ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਬਲਵਿੰਦਰ ਸਿੰਘ ਜੀ ਅਤੇ ਗੁਰਦੁਆਰਾ ਸੋਮਾਸਰ ਸਾਹਿਬ ਪਿੰਡ ਟਿੱਬਾ ਦੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ