Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ : ਵਿਧਾਇਕ ਕੋਹਲੀ

June 11, 2026 10:04 PM
Rozana Sehaj times

ਪਟਿਆਲਾ : ਪਟਿਆਲਾ ਹਲਕੇ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਮੁਹਾਂਦਰਾ ਬਦਲਣ ਲਈ ਪ੍ਰਸ਼ਾਸਨ ਵੱਲੋਂ 40 ਅਹਿਮ ਵਿਕਾਸ ਕਾਰਜਾਂ ਦੀ ਇੱਕ ਵਿਆਪਕ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਲੋਕ ਨਿਰਮਾਣ ਵਿਭਾਗ, ਇੰਪਰੂਵਮੈਂਟ ਟਰੱਸਟ, ਨੈਸ਼ਨਲ ਹਾਈਵੇਅ ਅਤੇ ਨਗਰ ਨਿਗਮ ਵੱਲੋਂ ਕਰੋੜਾਂ ਰੁਪਏ ਦੇ ਇਹ ਪ੍ਰੋਜੈਕਟ ਜ਼ਮੀਨੀ ਪੱਧਰ 'ਤੇ ਉਤਾਰਨ ਦੀ ਤਿਆਰੀ ਖਿੱਚ ਲਈ ਗਈ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਉਸਾਰੀ ਮੰਡਲ) ਵੱਲੋਂ ਸਭ ਤੋਂ ਪਹਿਲਾਂ ਵਾਰਡ ਨੰਬਰ 34 ਵਿੱਚ ਤ੍ਰਿਸ਼ੂਲ ਚੌਂਕ ਦੇ ਨਿਰਮਾਣ 'ਤੇ 20 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਪ੍ਰਾਂਤਕ ਮੰਡਲ ਨੰਬਰ 1 ਵੱਲੋਂ ਬਾਰਾਦਰੀ ਗਾਰਡਨ ਵਿੱਚ ਕੋਠੀ ਨੰਬਰ 4-ਏ ਤੋਂ ਸਰਕਟ ਹਾਊਸ ਵੱਲ ਜਾਂਦੇ ਗੋਲ ਚੱਕਰ (ਰਾਊਂਡਅਬਾਊਟ) ਅਤੇ ਫੁੱਟਪਾਥ ਦੇ ਨਵੀਨੀਕਰਨ ਲਈ 35 ਲੱਖ ਰੁਪਏ ਅਤੇ ਏਕਤਾ ਐਵੇਨਿਊ ਦੀਆਂ ਅੰਦਰੂਨੀ ਸੜਕਾਂ ਦੀ ਵਿਸ਼ੇਸ਼ ਮੁਰੰਮਤ ਲਈ 42.71 ਲੱਖ ਰੁਪਏ ਦੀ ਭਾਰੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਬਾਰਾਦਰੀ ਗਾਰਡਨ ਦੇ ਵਿਕਾਸ ਨੂੰ ਅੱਗੇ ਵਧਾਉਂਦੇ ਹੋਏ ਉੱਥੇ ਇੱਕ ਖੇਡ ਮੈਦਾਨ ਦੇ ਨਿਰਮਾਣ ਅਤੇ ਲਾਈਟਿੰਗ ਦੇ ਪ੍ਰਬੰਧ ਲਈ 3.27 ਲੱਖ ਰੁਪਏ, ਜਦੋਂ ਕਿ ਇਸੇ ਖੇਡ ਮੈਦਾਨ ਵਿੱਚ ਵਾਲੀਬਾਲ, ਬਾਸਕਟਬਾਲ ਪੋਲ ਅਤੇ ਓਪਨ ਪਾਰਕ ਕਸਰਤ ਦੇ ਸਾਮਾਨ ਦੀ ਸਪਲਾਈ ਲਈ 7 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਸਾਰੇ 40 ਪ੍ਰੋਜੈਕਟਾਂ ਦੇ ਲਾਗੂ ਹੋਣ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਵਿੱਚ ਇੱਕ ਵੱਡਾ ਇਨਕਲਾਬੀ ਬਦਲਾਅ ਦੇਖਣ ਨੂੰ ਮਿਲੇਗਾ। ਪ੍ਰਸ਼ਾਸਨ ਵੱਲੋਂ ਸਬੰਧਿਤ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਹ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ, ਪੂਰੀ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਹੋ ਸਕੇ।

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ