Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

June 11, 2026 10:09 PM
Rozana Sehaj times

ਖਰੜ :  ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਸ ਡੇਂਗੂ ਸਰਵੇ ਕੀਤਾ ਗਿਆ। ਇਸ ਦੌਰਾਨ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ “ਡ੍ਰਾਈ ਡੇ” ਮਨਾਉਣ, ਕੂਲਰਾਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਨਿਯਮਿਤ ਤੌਰ ’ਤੇ ਸਾਫ਼ ਕਰਨ ਅਤੇ ਬੁਖਾਰ ਆਉਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਸਰਵੇ ਦੌਰਾਨ ਸਿਹਤ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ, ਗੁਰਬਚਨ ਸਿੰਘ ਅਤੇ ਰੋਹਿਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਘਰਾਂ, ਵਪਾਰਕ ਅਦਾਰਿਆਂ ਅਤੇ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ। ਟੀਮਾਂ ਨੇ ਸੰਭਾਵਿਤ ਡੇਂਗੂ ਬਰੀਡਿੰਗ ਸਥਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਬਾਰੇ ਜਾਗਰੂਕ ਕੀਤਾ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੁਕਤ ਖਰੜ ਬਣਾਉਣ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਅਤੇ ਸੁਚੱਜਾ ਵਾਤਾਵਰਣ ਬਣਾਈ ਰੱਖਣ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ