Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

June 11, 2026 10:18 PM
Rozana Sehaj times

ਪਟਿਆਲਾ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ। ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ—ਤਿਹਾਈ ਰਹਿ ਜਾਂਦੀ ਹੈ ਜੇਕਰ ਟਿੱਡੇ ਦੀ ਆਮਦ ਨਜਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ। ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ