Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

June 11, 2026 10:23 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਸਨ। ਇਸ ਸਬੰਧੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ। 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼