ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇਸ ਲੜੀ ਹੇਠ, ਇੱਕ ਸਵਾਲ ਦੇ ਜਵਾਬ ਵਿੱਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਜਦਕਿ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਉੱਥੇ ਹੀ, ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ 'ਤੇ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ, ਜਿਸਦਾ ਅਹਿਸਾਸ ਬਿੱਟੂ ਨੂੰ ਹੁਣ ਤੱਕ ਹੋ ਗਿਆ ਹੋਵੇਗਾ।