Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਢਾਹਾਂ ਕਲੇਰਾਂ ਵਿਖੇ ਪਿੰਡ ਕਟਾਣਾ ਦੇ ਮਰੀਜ਼ਾਂ ਲਈ ‘ਫਰੀ ਬੈੱਡ ਸੇਵਾ’ ਦਾ ਆਰੰਭ ਨੇਕ ਕਾਰਜ ਲਈ ਸ. ਹਰਜਾਪ ਸਿੰਘ ਮਾਨ ਨੇ ਦਿੱਤਾ ਤਿੰਨ ਲੱਖ ਰੁਪਏ ਦਾ ਦਾਨ

June 11, 2026 10:31 PM
Rozana Sehaj times
ਬੰਗਾ :  ਕੈਨੇਡਾ ਵਿੱਚ ਵੱਸਦੇ ਉੱਘੇ ਸਮਾਜ ਸੇਵੀ ਭਰਾ ਸ. ਹਰਜਾਪ ਸਿੰਘ ਮਾਨ (ਟੋਰਾਂਟੋ) ਅਤੇ ਸ. ਸਰੂਪ ਸਿੰਘ ਮਾਨ (ਵੈਨਕੂਵਰ) ਲੰਬੇ ਸਮੇਂ ਤੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਅਧੀਨ ਚੱਲ ਰਹੀਆਂ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਸੇਵਾ ਭਾਵਨਾ ਨੂੰ ਅੱਗੇ ਵਧਾਉਂਦੇ ਹੋਏ ਸ. ਹਰਜਾਪ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਕਟਾਣਾ ਦੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਆਪਣੇ ਪਿਤਾ ਸ. ਸੋਹਨ ਸਿੰਘ ਮਾਨ ਦੀ ਨਿੱਘੀ ਅਤੇ ਮਿੱਠੀ ਯਾਦ ਵਿੱਚ ਤਿੰਨ ਲੱਖ ਰੁਪਏ ਦਾ ਦਾਨ ਦਿੱਤਾ ਹੈ। ਢਾਹਾਂ ਕਲੇਰਾਂ ਵਿਖੇ ਪਹੁੰਚ ਕੇ ਸ. ਹਰਜਾਪ ਸਿੰਘ ਮਾਨ ਨੇ ਇਹ ਸਹਿਯੋਗ ਰਾਸ਼ੀ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਭੇਟ ਕੀਤੀ । ਇਸ ਮੌਕੇ ਸ. ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਇਲਾਕੇ ਦੇ ਲੋਕਾਂ  ਲਈ ਆਧੁਨਿਕ ਮੈਡੀਕਲ ਸਿਹਤ ਸੇਵਾਵਾਂ ਨਾਲ ਲੈਸ ਇੱਕ ਉੱਤਮ ਹਸਪਤਾਲ ਹੈ, ਜੋ ਮਾਨਵਤਾ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸ. ਹਰਜਾਪ ਸਿੰਘ ਮਾਨ ਨੇ ਆਪਣੇ ਪਿਤਾ ਦੀ ਯਾਦ ਨੂੰ ਸਦੀਵੀ ਬਣਾਉਂਦੇ ਹੋਏ ਪਿੰਡ ਕਟਾਣਾ ਦੇ ਲੋਕਾਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਬੈੱਡ ਫਰੀ ਕਰਵਾ ਕੇ ਇੱਕ ਸ਼ਲਾਘਾਯੋਗ ਅਤੇ ਲੋਕ ਭਲਾਈ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਲੋੜਵੰਦ ਮਰੀਜ਼ਾਂ ਨੂੰ ਲੰਬੇ ਸਮੇਂ ਤੱਕ ਲਾਭ ਮਿਲਦਾ ਰਹੇਗਾ। ਇਸ ਮੌਕੇ ਸ. ਢਾਹਾਂ ਨੇ ਟਰੱਸਟ ਵੱਲੋਂ ਸ. ਹਰਜਾਪ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ