Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਝੱਖੜ ਕਾਰਨ ਡਿੱਗੇ ਬੋਰਡ ਨੇ ਟਰੈਫਿਕ ਕੀਤਾ ਜਾਮ 

June 12, 2026 05:46 PM
ਦਰਸ਼ਨ ਸਿੰਘ ਚੌਹਾਨ
ਸ਼ਹੀਦ ਊਧਮ ਸਿੰਘ ਮਾਰਗ ਦਰਸਾਉਂਦਾ ਬੋਰਡ ਟੁੱਟਿਆ 
ਸੁਨਾਮ :  ਲੰਘੀ ਰਾਤ ਸੁਨਾਮ ਇਲਾਕੇ ਅੰਦਰ ਆਈ ਤੇਜ਼ ਰਫ਼ਤਾਰ ਹਨੇਰੀ ਅਤੇ ਝੱਖੜ ਨੇ ਬਿਜਲੀ ਦੇ ਖੰਭਿਆਂ ਤੋਂ ਇਲਾਵਾ ਦਰਖ਼ਤ ਵੀ ਟੁੱਟਕੇ ਸੜਕਾਂ ਤੇ ਡਿੱਗਣ ਕਾਰਨ ਟ੍ਰੈਫਿਕ ਵਿੱਚ ਵਿਘਨ ਪਿਆ ਰਿਹਾ। ਤੇਜ਼ ਮੀਂਹ ਦੇ ਨਾਲ ਚੱਲੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੇ ਖੰਭੇ ਡਿੱਗਣ ਕਾਰਨ ਬਿਜਲੀ ਗੁੱਲ ਹੋ ਗਈ ਉੱਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਦਰੱਖਤ ਡਿੱਗ ਗਏ। ਸੁਨਾਮ-ਪਟਿਆਲਾ ਸੜਕ 'ਤੇ ਮਹਿਲਾਂ ਚੌਂਕ ਨੇੜੇ ਲੱਗੇ ਸ਼ਹੀਦ ਊਧਮ ਸਿੰਘ ਮਾਰਗ ਨੂੰ ਦਰਸਾਉਂਦਾ ਸਾਈਨ ਬੋਰਡ ਡਿੱਗਣ ਕਾਰਨ ਸੜਕ ਤੇ ਵਾਹਨਾਂ ਦਾ ਜਾਮ ਵੀ ਲੱਗ ਗਿਆ।ਜਿਸ ਕਾਰਨ ਵਾਹਨਾਂ ਦੀਆਂ ਦੋਵੇਂ ਪਾਸੇ ਲੰਮੀਆਂ ਲਾਈਨਾਂ ਲੱਗ ਗਈਆਂ।ਇਤਲਾਹ ਮਿਲਣ ਤੇ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ ਅਤੇ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮੱਦਦ ਦੇ ਨਾਲ ਟ੍ਰੈਫਿਕ ਚਾਲੂ ਕਰਵਾਇਆ ਗਿਆ। ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।ਬਿਜਲੀ ਬੰਦ ਹੋਣ ਕਾਰਨ ਲੋਕ ਸਾਰੀ ਰਾਤ ਪ੍ਰੇਸ਼ਾਨ ਹੁੰਦੇ ਰਹੇ।ਭਾਵੇਂ ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਬਿਜਲੀ ਸਪਲਾਈ ਚਾਲੂ ਕਰਨ ਲਈ ਜੁਟੇ ਹੋਏ ਹਨ ਪਰ ਜਿਸ ਤਰ੍ਹਾਂ ਹਨੇਰੀ ਝੱਖੜ ਨਾਲ ਪਾਵਰਕਾਮ ਦਾ ਨੁਕਸਾਨ ਹੋਇਆ ਲੱਗਦਾ ਹੈ।ਉਸ ਤੋਂ ਤਾਂ ਜਾਪਦਾ ਹੈ ਕਿ ਅੱਜ ਦੁਪਹਿਰ ਤੱਕ ਸ਼ਹਿਰ ਸਮੇਤ ਇਲਾਕੇ ਵਿਚ ਨਿਰਵਿਘਨ ਬਿਜਲੀ ਸਪਲਾਈ ਮਿਲ ਸਕਦੀ ਹੈ। ਦੱਸ ਦੇਈਏ ਸੁਨਾਮ ਲਹਿਰਾ ਮੁੱਖ ਸੜਕ ਤੇ ਵੱਡੀ ਗਿਣਤੀ ਵਿੱਚ ਦਰਖ਼ਤ ਸੜਕਾਂ ਤੇ ਡਿੱਗ ਗਏ ਕਿਸੇ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ਤੇ ਸੁਨੇਹਾ ਦੇਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ