Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

June 12, 2026 06:12 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ। ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾਣੀ ਪ੍ਰਕਿਰਿਆ ਕਾਰਨ ਅਕਸਰ ਨਾਗਰਿਕਾਂ ਨੂੰ ਲਾਲ ਫੀਤਾਸ਼ਾਹੀ ਅਤੇ ਰਿਸ਼ਵਤਖੋਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਸ. ਸੰਧਵਾਂ ਨੇ ਕਿਹਾ, "ਈਜ਼ੀ ਜਮ੍ਹਾਂਬੰਦੀ ਦੀ ਸ਼ੁਰੂਆਤ ਦੇ ਨਾਲ, ਪਟਵਾਰੀ ਦਫ਼ਤਰ ਜਾਣ, ਕਤਾਰਾਂ ਵਿੱਚ ਖੜ੍ਹੇ ਹੋਣ ਜਾਂ ਰਿਸ਼ਵਤ ਦੇਣ ਦੀ ਕੋਈ ਲੋੜ ਨਹੀਂ ਹੈ।" ਜ਼ਮੀਨ ਮਾਲਕ ਹੁਣ ਆਪਣੀ ਜਮ੍ਹਾਂਬੰਦੀ ਦੀ ਕਾਨੂੰਨੀ ਤੌਰ 'ਤੇ ਵਿਵਹਾਰਕ, ਪ੍ਰਮਾਣਿਤ ਕਾਪੀ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਪੰਜ ਜ਼ਰੂਰੀ ਆਨਲਾਈਨ ਸੇਵਾਵਾਂ ਤੱਕ ਤੁਰੰਤ ਪਹੁੰਚ ਨੂੰ ਸਮਰੱਥ ਬਣਾਇਆ ਹੈ: ਵਟਸਐਪ ਰਾਹੀਂ ਜਮ੍ਹਾਂਬੰਦੀ: ਪ੍ਰਮਾਣਿਤ ਜ਼ਮੀਨੀ ਰਿਕਾਰਡ ਕਾਪੀਆਂ ਦੀ ਘਰ ਤੱਕ ਸਿੱਧੀ ਡਿਲੀਵਰੀ। ਆਨਲਾਈਨ ਇੰਤਕਾਲ: ਜਾਇਦਾਦ ਦੇ ਟਾਈਟਲ ਟ੍ਰਾਂਸਫਰ ਦੀ ਸੁਚਾਰੂ ਪ੍ਰਕਿਰਿਆ।

ਰਪਟ ਐਂਟਰੀਆਂ: ਜ਼ਮੀਨ ਦੇ ਲੈਣ-ਦੇਣ ਦੀ ਆਨਲਾਈਨ ਤੁਰੰਤ ਲਾਗਿੰਗ। ਫਰਦ ਬਦਰ: ਰਿਕਾਰਡਾਂ ਵਿੱਚ ਸਪੈਲਿੰਗ ਅਤੇ ਕਲੈਰੀਕਲ ਗਲਤੀਆਂ ਵਿੱਚ ਸੁਖਾਲੇ ਢੰਗ ਨਾਲ ਸੁਧਾਰ। ਲੈਂਡ ਅਲਰਟ ਸਬਸਕ੍ਰਿਪਸ਼ਨ: ਜ਼ਮੀਨ ਮਾਲਕਾਂ ਅਤੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਲਈ ਖਾਸ ਸੁਰੱਖਿਆ। ਜੇਕਰ ਕਿਸੇ ਰਜਿਸਟਰਡ ਜਾਇਦਾਦ ਦੇ ਰਿਕਾਰਡ ਨੂੰ ਬਦਲਣ ਜਾਂ ਇਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਮਾਲਕ ਨੂੰ ਤੁਰੰਤ ਕਾਨੂੰਨੀ ਇਤਰਾਜ਼ ਉਠਾਉਣ ਲਈ ਇੱਕ ਸਵੈਚਾਲਿਤ ਤੁਰੰਤ ਸੂਚਨਾ ਵਟਸਐਪ ਜਾਂ ਈਮੇਲ ਜ਼ਰੀਏ ਪ੍ਰਾਪਤ ਹੁੰਦੀ ਹੈ। ਨਾਗਰਿਕ ਇਹਨਾਂ ਸੁਧਾਰਾਂ ਤੱਕ ਤਿੰਨ ਤਰੀਕਿਆਂ ਰਾਹੀਂ ਪਹੁੰਚ ਕਰ ਸਕਦੇ ਹਨ:
ਆਨਲਾਈਨ ਪੋਰਟਲ:ਅਧਿਕਾਰਤ ਵੈੱਬਸਾਈਟ easyjamabandi.punjab.gov.in 'ਤੇ ਵਿਜ਼ਟ ਕਰੋ। ਟੈਲੀ-ਹੈਲਪਲਾਈਨ: ਸਹਾਇਤਾ ਪ੍ਰਾਪਤ ਸੇਵਾਵਾਂ ਲਈ ਰਾਜ ਹੈਲਪਲਾਈਨ ਨੰਬਰ 1076 ਡਾਇਲ ਕਰੋ।
ਸਹਾਇਤਾ ਕੇਂਦਰ: ਸਹਾਇਤਾ ਪ੍ਰਾਪਤ ਆਨਲਾਈਨ ਅਰਜ਼ੀਆਂ ਲਈ ਕਿਸੇ ਵੀ ਸਥਾਨਕ ਸੇਵਾ ਕੇਂਦਰ 'ਤੇ ਜਾਓ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪਾਰਦਰਸ਼ੀ, ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਨਾਗਰਿਕਾਂ ਦੇ ਦਰ ਤੱਕ ਪ੍ਰਸ਼ਾਸਨੀ ਪਹੁੰਚ ਯਕੀਨੀ ਬਣਾਉਂਦੀ ਹੈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ