Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨਸ਼ਾ ਵਿਰੋਧੀ ਪ੍ਰੋਗਰਾਮ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਖੜ੍ਹਣ ਦਾ ਦਿੱਤਾ ਸੱਦਾ

June 12, 2026 06:39 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਅੱਜ ਜੰਡਿਆਲਾ ਗੁਰੂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ, ਯੂਥ ਕਲੱਬਾਂ, ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਅਤੇ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਡੱਟ ਕੇ ਖੜ੍ਹਣ ਅਤੇ ਆਪਣੇ ਪਿੰਡਾਂ ਅਤੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇੱਕਜੁੱਟ ਹੋ ਕੇ ਇਸ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ। ਲੋਕ ਨਿਰਮਾਣ ਮੰਤਰੀ ਨੇ ਸਰਪੰਚਾਂ, ਯੂਨੀਅਨਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਸਮਾਜਿਕ ਕਾਰਜਾਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਹਜ਼ਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 90 ਹਜ਼ਾਰ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਨਸ਼ਾ ਛੁਡਾਉ ਕੇਂਦਰਾਂ ਵਿਖੇ ਸਰਕਾਰ ਵੱਲੋਂ ਮੁਫਤ ਵਿੱਚ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਵਿੱਚ ਈ-ਰਿਕਸ਼ਾ ਚਲਾਏ ਗਏ ਹਨ ਜਿੰਨਾਂ ਵਿੱਚ ਇਕ ਸ਼ਿਕਾਇਤ ਬਕਸਾ ਵੀ ਲਗਾਇਆ ਗਿਆ ਹੈ ਜਿਸ ਵਿੱਚ ਲੋਕ ਨਸ਼ਾ ਤਸਕਰਾਂ ਖਿਲਾਫ ਬਿਨਾਂ ਆਪਣੀ  ਪਹਿਚਾਣ ਦੱਸੇ ਸ਼ਿਕਾਇਤ ਦਰਜ ਸਕ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਬਕਸੇ ਵਿੱਚ ਜਿਸ ਵੀ ਨਸ਼ਾ ਤਸਕਰ ਦੀ ਸੂਚਨਾ ਮਿਲੇਗੀ ਦੇ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦਿਹਾਤੀ ਦੇ ਪ੍ਰਧਾਨ ਸ੍ਰ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਇਆ ਗਿਆ ਹੈ ਅਤੇ ਇਸ ਨੂੰ ਜੜ੍ਹੋ ਖਤਮ ਕਰਕੇ ਹੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮੁਹਿੰਮ ਦੇ ਪੱਖੀ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦਾ ਸਾਰੇ ਵਾਲੰਟੀਅਰਜ਼ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਇਸ ਮੌਕੇ ਐਸ:ਡੀ:ਐਮ ਮੈਡਮ ਅਲਕਾ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ ਜੇਕਰ ਲੋਕ ਸਾਥ ਦੇਣ ਤਾਂ ਇਸ ਦੇ ਹੋਰ ਵੀ ਹਾਂ ਪੱਖੀ ਨਤੀਜੇ ਸਾਹਮਣੇ ਆਉਣਗੇ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜੰਡਿਆਲਾ ਗੁਰੂ ਦੇ ਡੀ:ਐਸ:ਪੀ ਸ੍ਰ ਬਲਜੀਤ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸਿੱਧੀ ਸੂਚਨਾ ਮੈਨੂੰ ਦਿਓ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹਾਜ਼ਰ ਪਿੰਡਾਂ ਦੇ ਨੁਮਾਇੰਦਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਲਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼