Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ

June 12, 2026 06:59 PM
Rozana Sehaj times
ਪਟਿਆਲਾ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ ਆਗਾਮੀ ਵਿਸ਼ੇਸ਼ ਗਹਿਨ ਪੁਨਰੀਖਣ (ਸਪੈਸ਼ਲ ਇੰਟੈਂਸਿਵ ਰਵੀਜਨ -ਐਸ.ਆਈ.ਆਰ.) ਲਈ ਜ਼ਿਲ੍ਹਾ ਚੋਣ ਅਫ਼ਸਰ ਪੱਧਰ ’ਤੇ ਸਿਖਲਾਈ ਅੱਜ ਸ਼ੁਰੂ ਹੋ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸਪੈਸ਼ਲ ਇੰਟੈਂਸਿਵ ਰਵੀਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨੂੰ ਵੀ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ ਨੂੰ ਇਸ ਸਿਖਲਾਈ ਪ੍ਰੋਗਰਾਮ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਅੱਜ ਦੇ ਸੈਸ਼ਨ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਹਰਕ੍ਰਿਸ਼ਨ ਸਿੰਘ (ਡੀ.ਆਈ.ਓ., ਐਨ.ਆਈ.ਸੀ.), ਯੋਗੇਸ਼ ਗਰਗ (ਲੈਕਚਰਾਰ), ਊਸ਼ਾ ਰਾਣੀ ਤੇ ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਮਹਿੰਦਰਾ ਕਾਲਜ), ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਗਰਲਜ਼ ਕਾਲਜ) ਅਤੇ ਜਗਦੇਵ ਸਿੰਘ ਵੱਲੋਂ ਅਸੈਂਬਲੀ ਪੱਧਰੀ ਮਾਸਟਰ ਟਰੇਨਰਾਂ, ਡੀ.ਈ.ਓ. ਦਫ਼ਤਰ ਦੇ ਤਕਨੀਕੀ ਸਟਾਫ਼, ਕਲੈਰੀਕਲ ਸਟਾਫ਼ ਅਤੇ ਹੋਰ ਤਾਇਨਾਤ ਕਰਮਚਾਰੀਆਂ, ਈ.ਆਰ.ਓਜ਼./ਏ.ਈ.ਆਰ.ਓਜ਼. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੇ ਸਿਖਲਾਈ ਸੈਸ਼ਨ 13 ਜੂਨ ਅਤੇ 15 ਜੂਨ ਨੂੰ ਵੀ ਕਰਵਾਏ ਜਾਣਗੇ ਤਾਂ ਜੋ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜਨ ਦੀ ਪ੍ਰਕਿਰਿਆ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕੇ। ਐਸ.ਆਈ.ਆਰ. ਦੇ ਕਾਰਜਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਮਾਸਟਰ ਟਰੇਨਰਾਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਗਿਣਤੀ ਅਤੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ, 2026 ਨੂੰ ਡਰਾਫਟ ਵੋਟ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ, 2026 ਤੱਕ ਕੀਤਾ ਜਾਵੇਗਾ। ਉਪਰੰਤ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕਾਰਜਕ੍ਰਮ ਅਨੁਸਾਰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਮਾਸਟਰ ਟਰੇਨਰਾਂ ਨੇ ਦੱਸਿਆ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਹਰ ਘਰ ਤੱਕ ਪਹੁੰਚ ਕਰਨਗੇ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਨਾਮ ਸੂਚੀ ਵਿੱਚ ਸ਼ਾਮਲ ਨਾ ਰਹੇ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਬਹੁਤ ਹੀ ਮਹੱਤਵਪੂਰਨ ਆਧਾਰ ਹੈ। ਸਿਖਲਾਈ ਸੈਸ਼ਨ ਦੌਰਾਨ ਟ੍ਰੇਨਿੰਗ ਲੈਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਅਤੇ ਫ਼ੀਲਡ ਪੱਧਰ ’ਤੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਵਿਹਾਰਕ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ