Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

June 12, 2026 07:35 PM
Rozana Sehaj times
ਚੰਡੀਗੜ੍ਹ : ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।"

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿੱਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਂ ਵਿੱਚ 10-10, ਡੇਰਾ ਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ।" ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।  

ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਅਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ ’ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਬਨੂੜ ਵਿੱਚ ਹਸਪਤਾਲ ਤੋਂ ਤੇਪਲਾ ਰੋਡ; ਕੁਰਾਲੀ ਵਿੱਚ ਰੇਲਵੇ ਰੋਡ, ਮੇਨ ਬਾਜ਼ਾਰ ਰੋਡ ਅਤੇ ਬਡਾਲੀ ਰੋਡ; ਜ਼ੀਰਕਪੁਰ ਵਿੱਚ ਸਿੰਘਪੁਰਾ ਵੱਲ ਅੰਬਾਲਾ-ਚੰਡੀਗੜ੍ਹ ਰੋਡ ਅਤੇ ਹਾਈ ਗਰਾਊਂਡ ਰੋਡ; ਖਰੜ ਵਿੱਚ ਹਸਪਤਾਲ ਰੋਡ ਅਤੇ ਗੋਪਾਲ ਸਵੀਟਸ ਨੇੜੇ ਮੇਨ ਏਅਰਪੋਰਟ ਰੋਡ; ਡੇਰਾ ਬੱਸੀ ਵਿੱਚ ਹੈਬਤਪੁਰ ਰੋਡ; ਨਯਾਗਾਓਂ ਵਿੱਚ ਕਰੋਰਾਂ ਰੋਡ ਅਤੇ ਨਾਡਾ ਰੋਡ ਅਤੇ ਲਾਲੜੂ ਵਿੱਚ ਬਨੂੜ ਤੋਂ ਜਲਾਲਪੁਰ ਰੋਡ ਅਤੇ ਆਈ.ਟੀ.ਆਈ. ਤੋਂ ਕੌਲੀਮਾਜਰਾ ਰੋਡ ਦਾ ਕੰਮ ਅਗਲੇ 15 ਦਿਨਾਂ ਦੇ ਅੰਦਰ ਹਰ ਹਾਲ ਵਿੱਚ ਸ਼ੁਰੂ ਹੋ ਜਾਣਾ ਚਾਹੀਦਾ ਹੈ।"

ਜਵਾਬਦੇਹੀ ਯਕੀਨੀ ਬਣਾਉਣ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਪ੍ਰਾਜੈਕਟਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਤੌਰ 'ਤੇ ਉੱਚ ਪੱਧਰੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਸੜਕ ਦੇ ਹਰ ਕਿਲੋਮੀਟਰ, ਹਰ ਟਿਊਬਵੈੱਲ ਅਤੇ ਹਰ ਸਮਾਂ-ਸੀਮਾ ਦੀ ਨਿਗਰਾਨੀ ਕਰ ਰਹੇ ਹਾਂ। ਪੰਜਾਬ ਦੇ ਲੋਕ ਇਸ ਪ੍ਰਗਤੀ ਦੇ ਹੱਕਦਾਰ ਹਨ। ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਅਤੇ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।"

ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ। ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਨਿਕ ਮਾਡਲ ਪਾਰਦਰਸੀ, ਸਮਾਂਬੱਧ ਅਤੇ ਬਦਲਾਅ 'ਤੇ ਅਧਾਰਤ ਹੈ।”
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ