Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਏ.ਡੀ.ਸੀ. ਵੱਲੋਂ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਦਾ ਲਾਇਸੰਸ ਰੱਦ

June 12, 2026 09:02 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਤਹਿਤ ਕਾਰਵਾਈ ਕਰਦਿਆਂ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਰਮ “ਈਵੋਲਵ ਵਿਦ ਅਰਸ਼ਦੀਪ ਕੌਰ” ਸੋਅ ਰੂਮ. ਨੰ: 10 ਬੀ 1871, ਦੂਜੀ ਮੰਜ਼ਿਲ, ਦੇਸੂ ਮਾਜਰਾ, ਤਹਿਸੀਲ, ਖਰੜ , ਮੋਹਾਲੀ ਵਿਖੇ ਫਰਮ ਦੀ ਮਾਲਕ ਅਰਸ਼ਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਪਤਨੀ ਚੰਰਜੀਵ ਰਾਣਾ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:634/ਆਈ.ਸੀ. ਮਿਤੀ 26.12.2023 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25.12.2028 ਤੱਕ ਹੈ। ਏ.ਡੀ.ਸੀ. ਨੇ ਦੱਸਿਆ ਕਿ ਫਰਮ “ਈਵੋਲਵ ਵਿਦ ਅਰਸ਼ਦੀਪ ਕੌਰ” ਦੀ ਮਾਲਕ ਅਰਸ਼ਦੀਪ ਕੌਰ, ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਗਈ ਦਰਖਾਸਤ ਰਾਹੀਂ ਦੱਸਿਆ ਗਿਆ ਸੀ ਕਿ ਨਵੰਬਰ 2024 ਤੋਂ ਹੁਣ ਤੱਕ ਸੰਸਥਾ ਵਿੱਚ ਕੋਈ ਵੀ ਵਿਦਿਆਰਥੀ ਦਾਖਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਵੱਲੋਂ ਸੰਸਥਾ ਬੰਦ ਕਰਨ ਅਤੇ ਲਾਇਸੰਸ ਰੱਦ ਕਰਨ ਦੀ ਬੇਨਤੀ ਕੀਤੀ ਗਈ ਸੀ। ਪ੍ਰਾਰਥੀ ਨੇ ਆਪਣੀ ਦਰਖਾਸਤ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਉਸ ਦੇ ਖਿਲਾਫ ਕੋਈ ਸ਼ਿਕਾਇਤ ਜਾਂ ਮਾਮਲਾ ਦਰਜ ਨਹੀਂ ਹੈ ਅਤੇ ਕਿਸੇ ਵੀ ਕਲਾਇੰਟ ਦੀ ਕੋਈ ਬਕਾਇਆ ਰਕਮ ਨਹੀਂ ਬਣਦੀ। ਜੇਕਰ ਭਵਿੱਖ ਵਿੱਚ ਕਿਸੇ ਕਿਸਮ ਦੀ ਕੋਈ ਦੇਣਦਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪ੍ਰਾਰਥੀ ਦੀ ਹੋਵੇਗੀ। ਉਕਤ ਤੱਥਾਂ ਦੇ ਸਨਮੁੱਖ, ਪ੍ਰਾਪਤ ਰਿਪੋਰਟਾਂ ਅਤੇ ਦਰਖਾਸਤ ਦੇ ਆਧਾਰ ਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਦੇ ਉਪਬੰਧਾਂ ਤਹਿਤ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਨੂੰ ਜਾਰੀ ਲਾਇਸੰਸ ਨੰ:634/ਆਈ.ਸੀ. ਮਿਤੀ 26.12.2023 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ