ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ’ਤੇ 55 ਸਾਲ ਰਾਜ ਕਰਨ ਵਾਲੀ ਸਿਆਸੀ ਪਾਰਟੀ ਨੇ ਦੇਸ਼ ਨੂੰ ਜੋ ਮਜ਼ਬੂਤ ਕਰਨਾ ਸੀ, ਉਹ ਨਹੀਂ ਕੀਤਾ। ਕਾਂਗਰਸ ਨੇ ਦੇਸ਼ ਨੂੰ ਸਿਰਫ਼ ਤੇ ਸਿਰਫ਼ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ, ਪਰ ਕਾਂਗਰਸ ਦੇ ਝੂਠ ਬੋਲਣ ਦਾ ਸਮਾਂ ਹੁਣ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ, ਉਨ੍ਹਾਂ ਦੀ ਅਗਵਾਈ ਹੇਠ 12 ਸਾਲਾਂ ਦੇ ਸੇਵਾ ਸੁਸ਼ਾਸਨ ਨਾਲ ਦੇਸ਼ ਤੇਜ਼ੀ ਨਾਲ ਬਦਲਿਆ ਹੈ। ਪੇਂਡੂ ਮਾਹੌਲ ਬਦਲਿਆ ਹੈ, ਸ਼ਹਿਰ ਬਦਲੇ ਹਨ ਅਤੇ ਦੇਸ਼ ਦਾ ਵਿਕਾਸ ਹੋਇਆ ਹੈ। ਪੀਐਮ ਮੋਦੀ 2029 ਵਿੱਚ ਵੀ ਦੇਸ਼ ਵਿੱਚ ਪ੍ਰਧਾਨ ਸੇਵਕ ਵਜੋਂ ਚੌਥੀ ਵਾਰ ਕੰਮ ਕਰਨਗੇ।
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਚਕੂਲਾ ਸਥਿਤ ਪੰਚਕਮਲ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 12 ਸਾਲਾ ਕਾਰਜਕਾਲ ਪੂਰੇ ਹੋਣ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਵਿਧਾਇਕ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਮੇਅਰ ਸ੍ਰੀ ਸ਼ਿਆਮ ਲਾਲ ਬੰਸਲ, ਭਾਜਪਾ ਉਪ ਪ੍ਰਧਾਨ ਸ੍ਰੀਮਤੀ ਬੰਤੋ ਕਟਾਰੀਆ, ਜ਼ਿਲ੍ਹਾ ਇੰਚਾਰਜ ਸ੍ਰੀ ਰਵੀ ਬਤਾਨ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੇਤਲੀ, ਮੀਡੀਆ ਸਕੱਤਰ ਸ੍ਰੀ ਪ੍ਰਵੀਨ ਆਤਰੇ ਵੀ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦੇ ਲੋਕਾਂ ਨੇ ਭਾਰਤ ਨੂੰ ਬਦਲਦੇ ਦੇਖਿਆ ਹੈ। ਹਰ ਪ੍ਰਧਾਨ ਮੰਤਰੀ ਨੇ ਆਪਣੀ ਇੱਛਾ ਸ਼ਕਤੀ ਨਾਲ ਕੰਮ ਕੀਤਾ, ਪਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਇਤਿਹਾਸਕ ਕਾਰਜਕਾਲ ਦੁਨੀਆ ਵਿੱਚ ਭਾਰਤ ਦੀ ਇੱਕ ਨਵੀਂ ਪਛਾਣ ਲੈ ਕੇ ਆਉਣ ਵਾਲਾ ਕਾਰਜਕਾਲ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਸਥਾਪਤ ਕਰ ਚੁੱਕੇ ਹਨ।