ਐਸ ਏ ਐਸ ਨਗਰ, 12 ਜੂਨ (ਸੁਰਜੀਤ ਸਿੰਘ) : ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵਪਾਰੀਆਂ ਦੇ ਮਸਲਿਆਂ ਨੂੰ ਹਲ ਕੀਤਾ ਜਾਵੇਗਾ। ਸਥਾਨਕ ਫੇਜ਼ 7 ਵਿੱਚ ਟਰੇਡਰਜ਼ ਕਮਿਸ਼ਨ ਹਲਕਾ ਮੁਹਾਲੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਸ਼ਹਿਰ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਉੱਥੇ ਸ਼ਹਿਰ ਦੇ ਵਿਕਾਸ ਲਈ ਉਹਨਾਂ ਦੇ ਸੁਝਾਅ ਵੀ ਲੈ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਹਲ ਕਰਕੇ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਹਲਕਾ ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਵੀ ਮੌਜੂਦ ਰਹੇ।
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮੁਹਾਲੀ ਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਵਪਾਰੀਆਂ ਵਲੋਂ ਉਹਨਾਂ ਨੂੰ ਦਰਪੇਸ਼ ਵੱਖ ਵੱਖ ਮੁਸ਼ਕਲਾਂ ਬਾਰੇ ਦੱਸਦਿਆਂ ਕਮਿਸ਼ਨ ਦੇ ਅਹੁਦੇਦਾਰਾਂ ਨੂੰ ਲਿਖਤੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਵਪਾਰੀਆਂ ਨੂੰ ਦਰਪੇਸ਼ ਮਸਲਿਆਂ ਦਾ ਵੇਰਵਾ ਦਿੰਦਿਆਂ ਇਹਨਾਂ ਮੁਸ਼ਕਲਾਂ ਦਾ ਹਲ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਮੀਟਿੰਗ ਦੌਰਾਨ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਗੁਰਮੁਖ ਸਿੰਘ ਸੋਹਲ, ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਨੀਤ ਵਰਮਾ, ਫੇਜ਼ 7 ਮਾਰਕੀਟ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ, ਸਰਬਜੀਤ ਸਿੰਘ ਪ੍ਰਿੰਸ ਪ੍ਰਧਾਨ ਬੇਸ਼ਾਪ ਅਤੇ ਬੂਥ ਫੇਜ਼ 7, ਕਰਮ ਚੰਦ ਸ਼ਰਮਾ ਪ੍ਰਧਾਨ ਮੋਟਰ ਮਾਰਕੀਟ ਫੇਜ਼ 7, ਗੁਰਵਿੰਦਰ ਸਿੰਘ ਸੋਹਲ ਪ੍ਰਧਾਨ ਸਕੂਟਰ ਮਾਰਕੀਟ ਫੇਜ਼ 7, ਹਰਪ੍ਰੀਤ ਸਿੰਘ ਪ੍ਰਧਾਨ ਫੇਜ਼ 9 ਮਾਰਕੀਟ, ਮਨਦੀਪ ਸਿੰਘ ਪ੍ਰਧਾਨ ਐਸ ਸੀ ਵਿੰਗ ਮੁਹਾਲੀ, ਰਹਿਮਤ ਜਨੇਜਾ, ਸਰਨਜੀਤ ਕੌਰ ਬਲਾਕ ਪ੍ਰਧਾਨ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਕੁਰੜਾ ਅਤੇ ਵੱਡੀ ਗਿਣਤੀ ਵਪਾਰੀਆਂ ਨੇ ਸ਼ਮੂਲੀਅਤ ਕੀਤੀ।