Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਮੰਗਾਂ ਪੂਰੀਆਂ ਨਾ ਹੋਣ 'ਤੇ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

June 12, 2026 10:14 PM
Rozana Sehaj times
ਨਵਾਂਸ਼ਹਿਰ : ਪੀ.ਐਸ.ਪੀ ਸੀ ਐਲ ਅਤੇ ਪੀ ਟੀ ਸੀ ਐੱਲ ਕਟਰੈਕਟਰ ਵਰਕਰ ਯੂਨੀਅਨ . ਵੱਲੋ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਮਿਤੀ 9 ਜੂਨ ਤੋਂ ਨਵਾਂਸ਼ਹਿਰ ਵਿਖੇ 10 ਰੋਜ਼ਾ ਲਗਾਤਾਰ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਮੁਲਾਜ਼ਮਾਂ ਦੇ ਕਹਿਣ ਅਨੁਸਾਰ ਉਨ੍ਹਾ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਮਹਿਕਮੇ ਵੱਲੋਂ ਵਾਰ-ਵਾਰ ਟੈਂਡਰ ਪ੍ਰਕਿਰਿਆਵਾਂ ਵਧਾ ਕੇ ਆਊਟਸੋਰਸ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਸੂਬਾਈ ਅਤੇ ਸਰਕਲ ਆਗੂਆਂ ਜਿਨ੍ਹਾਂ ਵਿਚ ਮੁੱਖ ਤੌਰ 'ਤੇ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਆਗੂ ਕੁਲਵਿੰਦਰ ਸਿੰਘ, ਸੰਦੀਪ ਸਿੰਘ, ਕੁਲਦੀਪ ਕੁਮਾਰ, ਜਗਦੀਸ਼ ਸਿੰਘ ਅਤੇ ਭੁਪਿੰਦਰ ਸਿੰਘ ਸ਼ਾਮਲ ਹਨ, ਨੇ ਸਾਂਝੇ ਤੌਰ 'ਤੇ ਕਿਹਾ ਕਿ ਜੇਕਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਕੀਤੇ ਵਾਅਦੇ ਮੁਤਾਬਕ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ, ਤਾਂ ਇਸ ਪੱਕੇ ਮੋਰਚੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ