ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਮੋਹਾਲੀ ਹਲਕੇ ਵਿੱਚ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਨਸ਼ਾ ਮੁਕਤੀ ਟੀਮ ਦੇ ਮੈਂਬਰਾਂ ਦੇ ਵਿੱਚੋਂ ਜਗਜੀਤ ਸਿੰਘ ਅਤੇ ਕਮਲਜੀਤ ਸਿੰਘ ਵੀ ਮੌਜੂਦ ਰਹੇ, ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ 3 ਆਟੋਜ ਨੂੰ ਹਰੀ ਝੰਡੀ ਦਿੱਤੀ ਗਈ, ਇਹਨਾਂ ਆਟੋਜ ਦੇ ਜਰੀਏ ਪਿੰਡਾਂ ਦੇ ਵਿੱਚ ਹਰੇਕ ਆਟੋ ਲਗਾਤਾਰ ਤਿੰਨ ਦਿਨ ਨਸ਼ਿਆਂ ਵਿਰੁੱਧ ਪ੍ਰਚਾਰ ਕਰੇਗਾ, ਤਾਂ ਕਿ ਨਸ਼ਾ ਰੂਪੀ ਲਾਹਨਤ ਨੂੰ ਇਸ ਸਮਾਜ ਤੋਂ ਦੁਰਕਾਰਿਆ ਜਾ ਸਕੇ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ, ਅਤੇ ਵੱਡੇ ਪੱਧਰ ਤੇ ਨਸ਼ਾ ਫੈਲਾਉਣ ਵਾਲਿਆਂ ਨੂੰ ਜੇਲਾਂ ਵਿੱਚ ਡੱਕਿਆ ਜਾ ਰਿਹਾ ਹੈ ਜਿਸ ਦੇ ਨਾਲ ਉਹ ਨਾ ਸਿਰਫ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਦੇ ਵਿੱਚ ਸਹਾਈ ਸਿੱਧ ਹੁੰਦਾ ਹੈ, ਅਤੇ ਨਾਲ ਹੀ ਪੰਜਾਬ ਭਰ ਵਿੱਚ ਵਿਕਾਸ ਦੀ ਰਫਤਾਰ ਵੀ ਦਿਨ ਤੇਜ਼ ਹੁੰਦੀ ਜਾ ਰਹੀ ਹੈ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਣ ਦੇ ਲਈ ਅਤੇ ਟਰੈਫਿਕ ਦੀ ਸਮੱਸਿਆ ਤੇ ਕੰਟਰੋਲ ਪਾਉਣ ਦੇ ਲਈ ਵੱਡੇ ਪੱਧਰ ਤੇ ਚੌਂਕ ਬਣਾਏ ਜਾ ਰਹੇ ਹਨ ਅਤੇ ਲਿੰਕ ਸੜਕਾਂ ਦੀ ਉਸਾਰੀ ਵੀ ਵੱਡੇ ਪੱਧਰ ਤੇ ਹੋ ਰਹੀ ਹੈ।