ਲੁਧਿਆਣਾ : ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਰਦਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਗਿੱਲ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਆਪਣੇ ਐਮਪੀ ਲੈਂਡ ਦੇ ਫੰਡ ਵਿੱਚੋਂ ਦਿੱਤੀਆਂ ਗਰਾਂਟਾਂ ਦੇ ਨਾਲ ਕਿਰਾਏ ਗਏ ਕੰਮਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਪਿੰਡ ਭੁੱਟਾ ਵਿਖੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਪ੍ਰੇਰ ਗਰਾਉਂਡ ਵਿੱਚ ਇੰਟਰਲੋਕ ਲਗਾਉਣ ਲਈ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਵੱਲੋਂ ਆਪਣੇ ਐਮ ਪੀ ਲੈਂਡ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ, ਅਤੇ ਇਸੇ ਤਰ੍ਹਾਂ ਹੀ ਪਿੰਡ ਖਟੜਾ ਵਿਖੇ ਪਿੰਡ ਦੀਆਂ ਗਲੀਆਂ ਪੱਕੀਆਂ ਕਰਨ ਲਈ 6 ਲੱਖ ਦੀ ਗਰਾਂਟ ਦਿੱਤੀ ਗਈ ਸੀ,ਉਹਨਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਿੰਡ ਲਹਿਰਾ ਵਿਖੇ ਸਾਡੇ ਮੁਸਲਿਮ ਭਾਈਚਾਰੇ ਦੀਆਂ ਕਬਰਾਂ ਦੀ ਚਾਰ ਦੀਵਾਰੀ ਲਈ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 2 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਹਲਕਾ ਗਿੱਲ ਵਿੱਚ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਤਰ੍ਹਾਂ ਦੀ ਵੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ