Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

June 12, 2026 10:36 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਨੇ ਆਪਣੇ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ, ਪ੍ਰੈੱਸ ਤੇ ਗੁਰਮਤਿ ਵਿਦਿਆਲਾ ਖੋਲ੍ਹੇ ਜਾਣ ਦੇ ਕਾਰਜ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਆਰਕੀਟੈਂਕਟਾਂ ਤੋਂ ਨਕਸ਼ੇ ਤਿਆਰ ਕਰਵਾਏ ਜਾ ਰਹੇ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਅਮਰੀਕਾ ਨਿਵਾਸੀ ਸ. ਦਿਲਬਾਗ ਸਿੰਘ ਬੈਂਸ, ਸ. ਕਰਮਦੀਪ ਸਿੰਘ ਬੈਂਸ, ਸ. ਅਜੀਤ ਸਿੰਘ ਬੈਂਸ, ਸ. ਕੇਵਲ ਸਿੰਘ ਨਾਗਰਾ, ਸ. ਲਖਬੀਰ ਸਿੰਘ ਨਾਗਰਾ, ਸ. ਹਰਜੀਤ ਸਿੰਘ, ਸ. ਬਲਜਿੰਦਰ ਸਿੰਘ ਢਿੱਲੋਂ, ਸ. ਨਰਿੰਦਰ ਸਿੰਘ ਅਟਵਾਲ, ਸ. ਕੁਲਦੀਪ ਸਿੰਘ ਅਟਵਾਲ, ਸ. ਅਮਰਜੀਤ ਸਿੰਘ ਸੰਘਾ, ਸ. ਕੁਲਤਾਰ ਸਿੰਘ ਅਟਵਾਲ, ਸ. ਹਰਭਜਨ ਸਿੰਘ ਸੰਧੂ, ਸ. ਦਲਬੀਰ ਸਿੰਘ ਗਿੱਲ, ਸ. ਰੁਪਿੰਦਰ ਸਿੰਘ ਗਿੱਲ, ਸ. ਰਮਿੰਦਰ ਸਿੰਘ ਬਿਹਲਾ, ਸ. ਸੁਖਜੀਵਨ ਸਿੰਘ ਬਿਹਲਾ, ਸ. ਜੋਗਿੰਦਰ ਸਿੰਘ ਨਿੱਜਰ, ਸ. ਰੇਸ਼ਮ ਸਿੰਘ ਪੁਰੇਵਾਲ, ਸ. ਦਲਬੀਰ ਸਿੰਘ ਗਿੱਲ, ਸ. ਸੁਰਜੀਤ ਸਿੰਘ ਸੰਘਾ, ਸ. ਕਮਲ ਸਿੰਘ ਧਾਰੀਵਾਲ, ਸ. ਇੰਦਰਜੀਤ ਸਿੰਘ ਕਲਟ, ਸ. ਅਜੀਤ ਸਿੰਘ ਬੈਂਸ, ਸ. ਪਾਉਲ ਸਿੰਘ ਬੱਲ, ਸ. ਸੁਰਿੰਦਰ ਸਿੰਘ ਧਾਮੀ, ਸ. ਬਿੱਕਰ ਸਿੰਘ ਧਾਮੀ ਅਤੇ ਹੋਰ ਮੌਜੂਦ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼