Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

June 12, 2026 10:38 PM
Rozana Sehaj times
 
ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਦਇਆ ਸਿੰਘ, ਸ. ਨਿਰਮਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 14 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਦਰਸ਼ਨ ਸਿੰਘ ਕੁੱਲ੍ਹੀ ਵਾਲੇ, ਵਧੀਕ ਮੈਨੇਜਰ ਸ. ਗੁਰਾ ਸਿੰਘ, ਮੀਤ ਮੈਨੇਜਰ ਸ. ਦਿਲਬਾਗ ਸਿੰਘ, ਇੰਚਾਰਜ ਸ. ਬਲਦੇਵ ਸਿੰਘ ਧੁੰਨ, ਸ. ਜਗਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼