Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਾਜਪਤ ਨਗਰ ਨਿਵਾਸੀਆਂ ਨਾਲ ਕੀਤੀ ਵਿਸ਼ੇਸ਼ ਮਿਲਣੀ

June 13, 2026 05:41 PM
Rozana Sehaj times
ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਥਾਨਕ ਲਾਜਪਤ ਨਗਰ ਦੀ ਮੁੱਖ ਗਲੀ ਨੰਬਰ ਦੋ ਅਤੇ ਇਸ ਦੀਆਂ ਸਹਾਇਕ ਗਲੀਆਂ ਦੇ ਨਿਵਾਸੀਆਂ ਨਾਲ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਸੰਦੀਪ ਮਾਰਬਲ ਦੇ ਮਾਲਕ ਵੇਦ ਪ੍ਰਕਾਸ਼ ਗੋਇਲ ਦੀ ਰਿਹਾਇਸ਼ 'ਤੇ ਹੋਈ ਇਸ ਮਿਲਣੀ ਵਿੱਚ ਲਾਜਪਤ ਨਗਰ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਨਾਲ-ਨਾਲ ਕੌਂਸਲਰ ਸਿਮਰਨਜੀਤ ਸਿੰਘ, ਅਨੀਤਾ ਅਰੋੜਾ, ਰਾਜਾ ਠੇਕੇਦਾਰ ਅਤੇ ਸੁਖਵਿੰਦਰ ਸਿੰਘ ਪੱਪੂ ਨੰਬਰਦਾਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸਪੀਕਰ ਸੰਧਵਾਂ ਦੇ ਧਰਮ ਪਤਨੀ ਗੁਰਮੀਤ ਕੌਰ ਨੇ ਮੁਹੱਲਾ ਨਿਵਾਸੀ ਔਰਤਾਂ ਨਾਲ ਮਿਲ ਕੇ ਮੁਹੱਲੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੀ ਸ਼ੁਰੂਆਤ ਦਵਿੰਦਰ ਕੁਮਾਰ ਨੀਟੂ ਨੇ ਮਹਿਮਾਨਾਂ ਦਾ ਸਵਾਗਤ ਕਰਕੇ ਅਤੇ ਮੁੱਹਲਾ ਵਾਸੀਆਂ ਤੇ ਮੈਂਬਰਾਂ ਦੀ ਜਾਣ-ਪਹਿਚਾਣ ਕਰਵਾ ਕੇ ਕੀਤੀ। ਇਸ ਦੌਰਾਨ ਮੁਹੱਲੇ ਦੀਆਂ ਸਮੱਸਿਆਵਾਂ ਨਾਲ ਸਬੰਧਤ ਮੰਗ ਪੱਤਰ ਪ੍ਰੋਫੈਸਰ ਹਰਬੰਸ ਸਿੰਘ ਪਦਮ ਨੇ ਸਪੀਕਰ ਸੰਧਵਾਂ ਅਤੇ ਮੁਹੱਲਾ ਵਾਸੀਆਂ ਨੂੰ ਪੜ੍ਹ ਕੇ ਸੁਣਾਇਆ, ਜਿਸ ਵਿੱਚ ਮੁਹੱਲੇ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਗਿਆ, ਜਿਵੇਂ ਕਿ ਪਿਛਲੇ ਲੰਬੇ ਸਮੇਂ ਤੋਂ ਵਾਟਰ ਵਰਕਸ ਦੇ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਵੀਂ ਪਾਈਪ ਪਾਉਣਾ, ਨਾਲੀਆਂ ਦਾ ਪਾਣੀ ਸੀਵਰੇਜ ਵਿੱਚ ਪਾ ਕੇ ਨਾਲੀਆਂ ਨੂੰ ਕਵਰ ਕਰਨਾ, ਮੁਹੱਲੇ ਦੀ ਦੋ ਨੰਬਰ ਗਲੀ ਵਿੱਚ ਸਥਿਤ ਮਿੰਨੀ ਪਾਰਕ ਵਿੱਚ ਸੀਮੈਂਟ ਬੈਚਾਂ ਨੂੰ ਸਥਾਪਤ ਕਰਨਾ, ਗਲੀ ਅੰਦਰ ਸਟਰੀਟ ਲਾਈਟਾਂ ਲਗਾਉਣਾ ਸ਼ਾਮਿਲ ਕੀਤੀਆਂ ਗਈਆਂ। ਉਪਰੋਕਤ ਮੰਗਾਂ ਸਬੰਧੀ ਸੁਣਨ ਤੋਂ ਬਾਅਦ ਸਪੀਕਰ ਸੰਧਵਾਂ ਵੱਲੋਂ ਇੰਨਾਂ ਸਾਰੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਵਾਇਆ ਅਤੇ ਸਬੰਧਤ ਅਧਿਕਾਰੀਆਂ ਨੂੰ ਇੰਨਾਂ ਦੇ ਹੱਲ ਲਈ ਹਦਾਇਤ ਕੀਤੀ। ਸਪੀਕਰ ਸੰਧਵਾਂ ਨੇ ਮੁਹੱਲਾ ਨਿਵਾਸੀਆਂ ਨੂੰ ਦੱਸਿਆ ਕਿ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਅਤੇ ਸਫਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੁਖਵਿੰਦਰ ਸਿੰਘ ਪੱਪੂ ਨੰਬਰਦਾਰ ਵੱਲੋਂ ਮੁਹੱਲੇ ਦੀ ਮਿੰਨੀ ਪਾਰਕ ਵਿੱਚ ਜਿਮ ਲਗਾਉਣ ਦਾ ਵਾਅਦਾ ਵੀ ਕੀਤਾ ਗਿਆ ਅਤੇ ਰਾਜਾ ਠੇਕੇਦਾਰ ਦੁਆਰਾ ਸਫਾਈ ਤੇ ਸਟੀਲ ਲਾਈਟਾਂ ਦਾ ਕੰਮ ਪੂਰਾ ਕਰਨ ਦੀ ਜਿੰਮੇਵਾਰੀ ਲਈ ਗਈ। ਇਸ ਮੌਕੇ ਸੰਦੀਪ ਕੁਮਾਰ ਗੋਇਲ, ਵਿਸ਼ਾਲ ਗੋਇਲ, ਤੋਂ ਇਲਾਵਾ ਮੁਹੱਲਾ ਨਿਵਾਸੀ ਪ੍ਰੀਤਮ ਸਿੰਘ ਮੱਕੜ, ਡਾ.ਰਾਜਿੰਦਰ ਅਰੋੜਾ, ਸੁਭਾਸ਼ ਗੋਇਲ, ਸਤੀਸ਼ ਬਾਂਸਲ, ਸੁਰਿੰਦਰ ਦਮਦਮੀ, ਅਨਿਲ ਬਤਰਾ, ਅਜੇ ਪਸਰੀਚਾ, ਚੰਦਰ ਗੋਇਲ, ਦਵਿੰਦਰ ਰਾਜੂ, ਰਵੀ ਮੰਗਲ, ਅਸ਼ੋਕ ਗਰਗ, ਡਾਕਟਰ ਸੋਨੂ ਗਰਗ ਤੇ ਦਵਿੰਦਰ ਰਾਜੂ ਆਦਿ ਹਾਜਰ ਸਨ।
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ