Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ ਗੋਲਡਨ ਜੁਬਲੀ ਵਿਸ਼ਾਲ ਮੇਲਾ 18 ਨੂੰ

June 13, 2026 07:03 PM
Rozana Sehaj times
ਸੁਨਾਮ, 13 ਜੂਨ (ਪੰਜਾਬੀ ਸਹਿਜ ਟਾਈਮਜ਼) : ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਸੁਨਾਮ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ 50ਵਾਂ ਵਿਸ਼ਾਲ ਮੇਲਾ 18 ਜੂਨ ਦਿਨ ਵੀਰਵਾਰ ਨੂੰ ਪੀਰ ਬਾਬਾ ਜੀ ਦੀ ਦਰਗਾਹ ਤੇ ਬੜੀ ਸ਼ਰਧਾ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਾਸਤੇ ਜਿੱਥੇ ਪ੍ਰਬੰਧਕਾਂ ਵਿੱਚ ਬਹੁਤ ਜਿਆਦਾ ਉਤਸਾਹ ਹੈ ਸੁਨਾਮ ਦੇ ਲੋਕਾਂ ਵਿੱਚ ਵੀ ਇਸ ਮੇਲੇ ਨੂੰ ਲੈਕੇ ਉਤਸ਼ਾਹ ਪਾਇਆ ਜਾ ਰਿਹਾ ਕਿਉਂਕਿ ਇਹ ਮੇਲਾ ਹਰ ਸਾਲ ਆਯੋਜਿਤ ਕੀਤਾ ਜਾਂਦਾ ਤੇ ਮੇਲਾ ਬੜਾ ਮਨੋਰੰਜਕ ਅਤੇ ਸ਼ਰਧਾ ਦਾ ਪ੍ਰਤੀਕ ਹੁੰਦਾ। ਇਸ ਮੇਲੇ ਵਿੱਚ ਜਸ਼ਨੇ- ਏ -ਮਹਿਫਲ ਜੋ ਕਿ 16 ਤੇ 17 ਜੂਨ ਨੂੰ ਹੋਵੇਗੀ ਉਸ ਵਿੱਚ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਜੀ ਖਾਨ, ਮਾਸਟਰ ਸਲੀਮ ਤੇ ਲਵਜੀਤ ਖਾਨ ਵਿਸ਼ੇਸ਼ ਰੂਪ ਵਿੱਚ ਪਹੁੰਚ ਰਹੇ ਹਨ ਜੋ ਕਿ ਪੀਰ ਬਾਬਾ ਚਿਰੰਗੀ ਸ਼ਾਹ ਜੀ ਦਾ ਗੁਣਗਾਨ ਕਬਾਲੀਆਂ ਰਾਹੀ ਕਰਨਗੇ। ਇਹ ਮਹਿਫਲ ਸਥਾਨਿਕ ਦੁਸਹਿਰਾ ਗਰਾਊਂਡ ਨੇੜੇ ਪੀਰ ਬਾਬਾ ਚਿਰੰਗੀ ਸ਼ਾਹ ਧਰਮਸ਼ਾਲਾ ਵਿਖੇ ਹੋਵੇਗੀ । ਇਸ ਤੋਂ ਪਹਿਲਾਂ ਫਰੀ ਟੈਸਟ ਅਤੇ ਵਿਸ਼ਾਲ ਮੈਡੀਕਲ ਚੈਕ ਅੱਪ ਕੈਂਪ ਪੀਰ ਬਾਬਾ ਚਿਰੰਗੀ ਸ਼ਾਹ ਧਰਮਸ਼ਾਲਾ ਵਿਖੇ 14 ਜੂਨ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾਵੇਗਾ ਤੇ ਨਾਲ ਹੀ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵੱਲੋਂ ਡੈਂਟਲ ਚੈੱਕ ਅਪ ਕੈਂਪ ਲਗਾਇਆ ਜਾਵੇਗਾ । ਕੈਂਪ ਵਿੱਚ ਦੰਦਾਂ ਦੇ ਕਿਸੇ ਵੀ ਪ੍ਰਕਾਰ ਦੇ ਇਲਾਜ ਲਈ 50 ਪ੍ਰਤੀਸ਼ਤ ਡਿਸਕਾਊਂਟ ਦਿੱਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਹੋਏ ਸਮਿਤੀ ਦੇ ਪ੍ਰਧਾਨ ਸੁਰੇਸ਼ ਜਿੰਦਲ ਨੇ ਦੱਸਿਆ ਕਿ ਇਸ ਸਬੰਧ ਵਿੱਚ ਇੱਕ ਬਹੁਤ ਵੱਡਾ ਮੇਲਾ ਪੀਰ ਬਾਬਾ ਚਿਰੰਗੀ ਸ਼ਾਹ ਦੇ ਦਰਬਾਰ ਤੇ ਲਗਾਇਆ ਜਾ ਰਿਹਾ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਜਿੱਥੇ ਪੀਰ ਬਾਬਾ ਚਿਰੰਗੀ ਸ਼ਾਹ ਜੀ ਦੀ ਦਰਗਾਹ ਤੇ ਨਤਮਸਤਕ ਹੋਣਗੇ ਉੱਥੇ ਉਹ ਮੇਲੇ ਦਾ ਆਨੰਦ ਵੀ ਮਾਣ ਸਕਣਗੇ ਉਹਨਾਂ ਦੱਸਿਆ ਕਿ ਇਸ ਵਿੱਚ ਇਲਾਕੇ ਦੀਆਂ ਮਹਾਨ ਹਸਤੀਆਂ ਵੀ ਪਹੁੰਚ ਰਹੀਆਂ ਹਨ ਉਹਨਾਂ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ  ਅਮਨ ਅਰੋੜਾ ਅਤੇ ਐਸਐਸਪੀ ਜਲੰਧਰ ਰੂਰਲ ਹਰਵਿੰਦਰ ਸਿੰਘ ਵਿਰਕ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਐਸਪੀਡੀ ਦਵਿੰਦਰ ਅੱਤਰੀ ਐਸਡੀਐਮ ਸੁਨਾਮ ਗਗਨਦੀਪ ਸਿੰਘ ਡੀਐਸਪੀ ਸਿਟੀ ਸੁਨਾਮ ਹਰਵਿੰਦਰ ਖਹਿਰਾ ਐਸਐਚਓ ਸਿਟੀ ਸੁਨਾਮ ਪ੍ਰਤੀਕ ਜਿੰਦਲ , ਮੈਡਮ ਦਾਮਨ ਥਿੰਦ ਬਾਜਵਾ, ਰਜਿੰਦਰ ਦੀਪਾ, ਜਸਵਿੰਦਰ ਧੀਮਾਨ, ਵਿਨਰਜੀਤ ਗੋਲਡੀ, ਘਨਸ਼ਾਮ ਕਾਂਸਲ ,ਜਿਲਾ ਰੋਟਰੀ ਗਵਰਨਰ ਅਮਿਤ ਸਿੰਗਲਾ, ਮਾਹੀ ਮਹੰਤ ਪਹੁੰਚ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਡੀਐਮਸੀ ਲੁਧਿਆਣਾ ਦੇ ਡਾਕਟਰ ਨਵੇਦ ਅਸਲਮ ਜੋ ਕਿ ਦਿਲ ਦੇ ਰੋਗਾਂ ਦੇ ਮਾਹਰ ਹਨ ਇਸ ਤੋਂ ਇਲਾਵਾ ਡਾਕਟਰ ਨਵਦੀਪ ਅਰੋੜਾ ਡਾਕਟਰ ਹਿਮਾਂਸ਼ੂ ਡਾਕਟਰ ਲਵਿਤ ਗੋਇਲ, ਡਾਕਟਰ ਸੰਗੀਤਾ ਸ਼ਰਮਾ, ਡਾਕਟਰ ਨਵਜੀਤ ਕੌਰ ਵੀ ਮੈਡੀਕਲ ਕੈਂਪ ਦੇ ਵਿੱਚ ਆਪਣੀਆਂ ਸੇਵਾਵਾਂ ਦੇਣਗੇ ਉਹਨਾਂ ਇਹ ਵੀ ਦੱਸਿਆ ਕਿ ਉਕਤ ਕੈਂਪ ਮੇਲੇ ਅਤੇ ਮਾਹਿਫਲ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ