Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਾਮਨ ਬਾਜਵਾ ਦੀ ਅਗਵਾਈ ਹੇਠ ਫੜਿਆ ਭਾਜਪਾ ਦਾ ਕਮਲ 

June 13, 2026 07:06 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪਿੰਡ ਨੰਗਲਾ ਦੇ ਜਗਸੀਰ ਸਿੰਘ ਪੰਚ, ਹਰਦੀਪ ਸਿੰਘ ਪੰਚ ਅਤੇ ਸਤਗੁਰ ਸਿੰਘ ਪੰਚ ਨੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ਚ ਸ਼ਾਮਿਲ ਹੋਏ ਆਗੂਆਂ ਦਾ ਕਹਿਣਾ ਹੈ ਕਿ ਪੰਜਾਬੀਆਂ ਨੂੰ ਹੁਣ ਸਿਰਫ਼ ਭਾਰਤੀ ਜਨਤਾ ਪਾਰਟੀ ਤੇ ਹੀ ਟੇਕ ਹੈ। ਇਸ ਮੌਕੇ ਦਾਮਨ ਬਾਜਵਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਦੇਸ਼ ਹਿੱਤ ਵਿੱਚ ਲਏ ਜਾ ਰਹੇ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਮੈਂਬਰਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸ਼ੇਰਵਿੰਦਰ ਸਿੰਘ ਧਾਲੀਵਾਲ (ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਸੰਗਰੂਰ ਅਤੇ ਇੰਚਾਰਜ ਭਾਜਪਾ ਹਲਕਾ ਲਹਿਰਾ), ਜਤਿੰਦਰ ਸਿੰਘ ਮੰਡਲ ਪ੍ਰਧਾਨ ਉਗਰਾਹਾਂ, ਕਿੱਕਰ ਸਿੰਘ ਪੰਚ ਅਤੇ ਨੰਬਰਦਾਰ ਜਗਰਾਜ ਸਿੰਘ ਗਾਗਾ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ