Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ ਵਿੱਚ ਡੁੱਬੀ

June 13, 2026 07:15 PM
Rozana Sehaj times

ਕੋਟਕਪੂਰਾ, 13 ਜੂਨ (ਪੰਜਾਬੀ ਸਹਿਜ ਟਾਈਮਜ਼) : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿੱਚ ਜੈਤੋ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀ ਕਰੀਬ 700 ਏਕੜ ਜ਼ਮੀਨ ਰਕਬੇ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਕਈ ਏਕੜ ਝੋਨੇ ਦੀ ਪਨੀਰੀ, ਕਰੀਬ 100 ਏਕੜ ਲਾਇਆ ਹੋਇਆ ਝੋਨਾ, ਮੱਕੀ, ਹਰਾ ਚਾਰਾ, ਮੂੰਗੀ ਦੀ ਫਸਲ ਅਤੇ ਖੇਤਾਂ ਵਿੱਚ ਪਈ ਸੈਂਕੜੇ ਟਨ ਤੂੜੀ ਬਰਬਾਦ ਹੋ ਗਈ। ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਰਜਬਾਹੇ ਦੀ ਹਾਲਤ ਬਹੁਤ ਨਾਜ਼ੁਕ ਹੈ, ਕੱਲ੍ਹ ਤੇਜ਼ ਹਨੇਰੀ ਕਾਰਨ ਸੂਏ ਵਿੱਚ ਦਰੱਖ਼ਤਾਂ ਦੀਆਂ ਟਾਹਣੀਆਂ ਟੁੱਟ ਕੇ ਡਿੱਗੀਆਂ ਸਨ, ਜੋ ਇੱਥੇ ਬੰਦ ਪਏ ਪੁਰਾਣੇ ਪੁਲ ਵਿੱਚ ਫਸਣ ਕਾਰਨ ਪਿੱਛੇ ਪਾਣੀ ਦਾ ਪੱਧਰ ਵੱਧ ਗਿਆ ਅਤੇ ਸੂਆ ਖਸਤਾ ਹਾਲ ਹੋਣ ਕਾਰਨ ਟੁੱਟ ਗਿਆ, ਜਿਸ ਨਾਲ ਉਨ੍ਹਾਂ ਦੇ ਕਰੀਬ 700 ਏਕੜ ਰਕਬੇ ਵਿੱਚ ਪਾਣੀ ਭਰ ਗਿਆ, ਕਿਸਾਨਾਂ ਨੇ ਦੱਸਿਆ ਕਿ ਰਜਬਾਹੇ ਨੂੰ ਟੁੱਟਿਆ ਲਗਭਗ 12 ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਪਰ ਹਾਲੇ ਤੱਕ ਪ੍ਰਸ਼ਾਸਨ ਵੱਲੋਂ ਪਾੜ ਨੂੰ ਪੂਰਨ ਲਈ ਨਾ ਤਾਂ ਕੋਈ ਪ੍ਰਬੰਧ ਕੀਤੇ ਗਏ ਅਤੇ ਨਾ ਹੀ ਰਜਬਾਹੇ ਵਿੱਚ ਪਾਣੀ ਘਟਾਇਆ ਗਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਕਈ ਏਕੜ ਝੋਨੇ ਦੀ ਪਨੀਰੀ, ਹਰਾ ਚਾਰਾ, ਮੱਕੀ ਅਤੇ ਮੂੰਗੀ ਦੀ ਫਸਲ ਅਤੇ ਤੂੜੀ ਦਾ ਨੁਕਸਾਨ ਹੋਇਆ, ਮੋਟਰਾਂ ਦਾ ਨੁਕਸਾਨ ਹੋਇਆ, ਜਿਸ ਦਾ ਸਰਕਾਰ ਮੁਆਵਜ਼ਾ ਦੇਵੇ। ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਮੌਕੇ ’ਤੇ ਪਹੁੰਚੇ ਨਹਿਰ ਵਿਭਾਗ ਦੇ ਜੇ.ਈ. ਨਵਨੀਤ ਸਿੰਘ ਨੇ ਦੱਸਿਆ ਕਿ ਤੇਜ ਝੱਖੜ ਕਾਰਨ ਦਰੱਖਤ ਡਿੱਗੇ ਸਨ, ਜਿੰਨ੍ਹਾਂ ਦੇ ਪੱਤੇ, ਟਾਹਣੀਆਂ ਰਜਬਾਹੇ ਵਿੱਚ ਡਿੱਗਣ ਕਾਰਨ ਰਜਬਾਹਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਬੰਦ ਕਰ ਦਿੱਤਾ ਗਿਆ ਹੈ ਅਤੇ ਪਿੰਡ ਵਾਲਿਆਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਜਬਾਹੇ ਦੀ ਹਾਲਤ ਖਸਤਾ ਹੈ ਅਤੇ ਇਸ ਦੀ ਰੀਲਾਈਨਿੰਗ ਦਾ ਪ੍ਰੋਜੈਕਟ ਪਾਸ ਹੋ ਚੁੱਕਿਆ ਜਲਦ ਹੀ ਇਸ ਦਾ ਨਵੀਨੀਕਰਨ ਕੀਤਾ ਜਾਵੇਗਾ।

 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ