Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ‘ਟਰੇਡ ਵਿੰਗ’ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

June 13, 2026 07:20 PM
Rozana Sehaj times
ਕੋਟਕਪੂਰਾ, 13 ਜੂਨ (ਪੰਜਾਬੀ ਸਹਿਜ ਟਾਈਮਜ਼) : ਵਪਾਰੀਆਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਵੀ ਲਗਵਾਏ ਜਾਣਗੇ। ਉਨ੍ਹਾਂ ਸਮੂਹ ਵਪਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵਪਾਰੀ ਆਪਣੀਆਂ ਮੰਗਾਂ ਸਿੱਧੇ ਤੌਰ ’ਤੇ ਸਰਕਾਰੀ ਨੁਮਾਇੰਦਿਆਂ ਅੱਗੇ ਰੱਖ ਰਹੇ ਹਨ, ਜਿਸ ਨਾਲ ਭਰੋਸਾ ਅਤੇ ਪਾਰਦਰਸ਼ਤਾ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਲਈ ਸੁਖਾਲੀ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਨਗਰ ਕੌਂਸਲ ਈਓ ਅੰਮ੍ਰਿਤ ਲਾਲ, ਬੀਡੀਪੀਓ ਵਿਕਾਸ ਸ਼ਰਮਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਐਸ.ਡੀ.ਓ. ਪ੍ਰਦੀਪ ਕੁਮਾਰ ਬਿਜਲੀ ਬੋਰਡ, ਜੀ.ਐਸ.ਟੀ. ਦਿਨੇਸ਼ ਕੁਮਾਰ, ਕੁਲਵਿੰਦਰ ਸਿੰਘ ਜੀ ਐਸ ਟੀ, ਨਰੇਸ਼ ਸਿੰਗਲਾ ਟਰੈਂਡ ਵਿੰਗ, ਰਵਿੰਦਰ ਗੋਇਲ ਹਲਕਾ ਇੰਚਾਰਜ, ਓਮਕਾਰ ਗੋਇਲ ਪ੍ਰਧਾਨ ਰਮਨ ਮਨਚੰਦਾ, ਵੇਦ ਪ੍ਰਕਾਸ਼, ਬਿੱਟਾ ਨਰੂਲਾ, ਡਿੰਪਲ ਐਮ.ਸੀ. ਆਦਿ ਵੀ ਹਾਜ਼ਰ ਸਨ।
 
 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ