Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

June 13, 2026 07:58 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ। ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਗਿਆ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖਰੀ ਅਤੇ ਬੇਹੱਦ ਅਹਿਮ ਕੜੀ ਹੈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ