Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

June 13, 2026 08:01 PM
Rozana Sehaj times
ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ 'ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ 'ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ 'ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ