Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

June 13, 2026 08:10 PM
Rozana Sehaj times
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰਫ ਜਾਇਜ਼ ਕਾਰੋਬਾਰਾਂ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਖਪਤਕਾਰਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਨੈਟਵਰਕ ਨੂੰ ਵੀ ਬੜਾਵਾ ਦਿੰਦੀ ਹੈ। ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਨੇ ਆਰਥਿਕ ਅਪਰਾਧਾਂ ਵਿਰੁੱਧ ਜ਼ਮੀਨੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਪੁਲਿਸ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ। ਉਦਯੋਗ ਦੇ ਦ੍ਰਿਸ਼ਟੀਕੋਣਾਂ ਨੂੰ ਉਜਾਗਰ ਕਰਦਿਆਂ ਆਈਟੀਸੀ ਵਿਖੇ ਕਾਰਪੋਰੇਟ ਮਾਮਲਿਆਂ ਦੇ ਵਾਈਸ ਪ੍ਰੈਜ਼ੀਡੈਂਟ ਅਸ਼ੀਸ਼ ਪਾਲ ਨੇ ਵੱਡੇ ਪੱਧਰ ‘ਤੇ ਹੋ ਰਹੀ ਤਸਕਰੀ ਅਤੇ ਨਕਲੀ ਸਿਗਰੇਟ ਦੇ ਵਪਾਰ 'ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਸਰਕਾਰ ਨੂੰ ਵੱਡੇ ਮਾਲੀਏ ਦੇ ਨੁਕਸਾਨ, ਟ੍ਰੇਡਮਾਰਕ ਦੀ ਉਲੰਘਣਾ ਅਤੇ ਖਪਤਕਾਰਾਂ ਦੇ ਭਰੋਸੇ ਵਿੱਚ ਕਮੀ ਵੱਲ ਧਿਆਨ ਦਿਵਾਇਆ। ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਤਸਕਰੀ ਤੋਂ ਆਉਣ ਵਾਲੇ ਫੰਡਾਂ ਦੀ ਵਰਤੋਂ ਕਈ ਵਾਰ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾਂਦੀ ਹੈ, ਇਸ ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਤੇਜ਼ੀ ਨਾਲ ਮੁਕੱਦਮਾ ਚਲਾਉਣ ਅਤੇ ਸਖ਼ਤ ਸਜ਼ਾਵਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਖੁਫੀਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਕਰਨ ਲਈ ਵਕਾਲਤ ਕੀਤੀ। ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ