Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

June 13, 2026 08:13 PM
Rozana Sehaj times

ਗੜ੍ਹਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ। ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਮਹਿਲਾ ਸਿਰਫ਼ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। 
ਟ੍ਰੇਨਿੰਗ ਕੈਂਪ ਦੌਰਾਨ ਯੋਜਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਤਾ ਸ਼ਰਤਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਅਰਜ਼ੀਆਂ ਦੀ ਜਾਂਚ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਦੀਆਂ ਸ਼ੰਕਾਵਾਂ ਦਾ ਨਿਪਟਾਰਾ ਕਰਦਿਆਂ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਯੋਜਨਾ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ