Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

June 13, 2026 08:18 PM
Rozana Sehaj times

ਚੰਡੀਗੜ੍ਹ/ਐਸ.ਏ.ਐਸ. ਨਗਰ : ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ ਰਹੀ ਭੂਮਿਕਾ ਨੂੰ ਦਰਸਾਉਂਦੀ ਹੈ।ਆਈ.ਐਮ.ਏ. ਦੇਹਰਾਦੂਨ ਵਿਖੇ 158ਵੇਂ ਰੈਗੂਲਰ ਕੋਰਸ ਪਾਸਿੰਗ ਆਊਟ ਪਰੇਡ ਵਿੱਚ ਚਾਰ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਨੂੰ ਫ਼ੌਜ ਵਿੱਚ ਕਮਿਸ਼ਨ ਮਿਲਿਆ ਹੈ, ਜਿਸਦੀ ਸਮੀਖਿਆ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤੀ ਗਈ, ਜੋ ਹਥਿਆਰਬੰਦ ਸੈਨਾਵਾਂ ਦੀ ਸੁਪਰੀਮ ਕਮਾਂਡਰ ਵੀ ਹਨ। ਨਵੇਂ ਫ਼ੌਜ ਅਧਿਕਾਰੀਆਂ ਵਿੱਚ ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਸ਼ਾਮਲ ਹਨ, ਜਿਸਦੇ ਪਿਤਾ ਇੱਕ ਵਪਾਰੀ ਅਤੇ ਮਾਤਾ ਸਿਹਤ ਵਿਭਾਗ ਵਿੱਚ ਸਟਾਫ਼ ਨਰਸ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰ੍ਹਾਂ ਮੋਹਾਲੀ ਤੋਂ ਅਭੈ ਸਿੰਘ ਰਾਘਵ ਫੌਜ ਅਧਿਕਾਰੀ ਬਣੇ ਹਨ, ਜਿਸਦੇ ਪਿਤਾ ਸਿਹਤ ਵਿਭਾਗ ਦੇ ਸਿਵਲ ਰਜਿਸਟ੍ਰੇਸ਼ਨ ਅਫ਼ਸਰ ਅਤੇ ਮਾਤਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਹਨ। ਹੁਸ਼ਿਆਰਪੁਰ ਤੋਂ ਅਨਿਕੇਤ ਕਹੋਲ ਹਵਾਈ ਸੇਵਾਵਾਂ ਵਿੱਚ ਅਧਿਕਾਰੀ ਵਜੋਂ ਸ਼ਾਮਲ ਹੋਏ ਹਨ, ਜਿਨ੍ਹਾਂ ਦੇ ਪਿਤਾ ਇੱਕ ਵਪਾਰੀ ਹਨ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਫ਼ੌਜ ਅਧਿਕਾਰੀ ਬਣੇ ਹਨ। ਇਸ ਦੇ ਨਾਲ ਹੀ ਤਿੰਨ ਕੈਡੇਟ ਹੈਦਰਾਬਾਦ ਦੇ ਡੰਡੀਗਲ ਵਿੱਚ ਏਅਰ ਫੋਰਸ ਅਕੈਡਮੀ ਦੇ 217ਵੇਂ ਕੋਰਸ ਕੰਬਾਈਨਡ ਗ੍ਰੈਜੂਏਸ਼ਨ ਪਰੇਡ ਵਿੱਚ ਫਲਾਇੰਗ ਅਫ਼ਸਰ ਬਣੇ ਹਨ। ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕੀਤਾ। ਫਲਾਇੰਗ ਅਫ਼ਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰਨ ਵਾਲਿਆਂ ਵਿੱਚ ਰੋਪੜ ਤੋਂ ਉਦੈਬੀਰ ਸਿੰਘ, ਜਿਸਦੇ ਪਿਤਾ ਹਵਾਈ ਸੈਨਾ ਦੇ ਸਾਬਕਾ ਸੈਨਿਕ ਰਹੇ ਹਨ; ਐਸ.ਏ.ਐਸ. ਨਗਰ ਤੋਂ ਵਾਸੂ ਮਹਿਤਾ, ਜਿਸਦੇ ਮਾਪੇ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਤੋਂ ਕਰਨ ਕੌਸ਼ਿਸ਼ ਹਨ, ਜਿਸਦੀ ਮਾਂ ਨਿਆਂਇਕ ਅਦਾਲਤ ਵਿੱਚ ਸੇਵਾਵਾਂ ਨਿਭਾ ਰਹੀ ਹੈ ਅਤੇ ਉਸਦੇ ਪਿਤਾ ਇੱਕ ਵਪਾਰੀ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਕਮਿਸ਼ਨਡ ਮਿਲਣ ਲਈ ਵਧਾਈ ਦਿੱਤੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੇਵਾ ਅਧਿਕਾਰੀ ਵਜੋਂ ਆਪਣੇ ਕਰੀਅਰ ਵਿੱਚ ਹੋਰ ਸਖ਼ਤ ਮਿਹਨਤ ਕਰਨ ਅਤੇ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਿੱਚ ਸਹਾਇਤਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ 7 ਕੈਡੇਟਾਂ ਦੇ ਕਮਿਸ਼ਨਡ ਹੋਣ ਨਾਲ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਦੀ ਗਿਣਤੀ 97 ਹੋ ਗਈ ਹੈ। ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਸਿਧਾਤਾਂ ਨੂੰ ਬਰਕਰਾਰ ਰੱਖਣ ਅਤੇ ਦੇਸ਼, ਸੂਬੇ ਅਤੇ ਆਪਣੀ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਆ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ